ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ: ਜਤਿੰਦਰ ਕੌਰ ਨੇ ਅਹੁੱਦੇ ਸੰਭਾਲਣ ਤੋਂ ਤੁਰੰਤ ਬਾਅਦ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਸਹਿਯੋਗ ਨਾਲ ਪ੍ਰੋਗਰਾਮ ਦਾ ਆਯੋਜਨ ਕਰਵਾਇਆ ।
ਸਮਾਗਮ ਦਾ ਉਦਘਾਟਨ ਕਰਦਿਆਂ ਐਸ.ਪੀ. ਟ੍ਰੈਫਿਕ ਗੁਰਜੋਤ ਸਿੰਘ ਕਲੇਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਡਰਾਈਵਿੰਗ ਦੌਰਾਨ ਟਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੁਰੱਖਿਅਤ ਡਰਾਈਵਿੰਗ ਦੀ ਆਦਤ ਧਾਰਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਦੂਜੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਲਈ ਵੀ ਆਖਿਆ ।
ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਟਰੈਫਿਕ ਨਿਯਮਾਂ ਦੀ ਮਹੱਤਤਾ ਅਤੇ ਸਾਰਥਿਕਤਾ ਬਾਰੇ ਜਾਣੂੰ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ । ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਟਰਾਂਸਪੋਰਟ ਦਫਤਰ ਅਤੇ ਟ੍ਰੈਫਿਕ ਪੁਲਿਸ ਦਾ ਸਮਾਗਮ ਦੇ ਆਯੋਜਨ ਲਈ ਧੰਨਵਾਦ ਕੀਤਾ ।
ਇਸ ਮੌਕੇ 'ਸੰਭਵ ਫਾਊਂਡੇਸ਼ਨ' ਤੋਂ ਮਿਸ਼ਨ ਸਲਾਮਤੀ ਦੇ ਪ੍ਰਾਜੈਕਟ ਕੋਆਰਡੀਨੇਟਰ ਅਮੋਲ ਕੌਰ ਨੇ ਟਰੈਫਿਕ ਨਿਯਮਾਂ ਅਤੇ ਸੁਰੱਖਿਅਤ ਕਦਮਾਂ ਬਾਰੇ ਇਕ ਪੇਸ਼ਕਾਰੀ ਵੀ ਦਿੱਤੀ।
ਇਸ ਦੌਰਾਨ ਮਹਿੰਦਰਾ ਅਤੇ ਮਹਿੰਦਰਾ, ਸਵਰਾਜ ਡਵੀਜ਼ਨ (ਪਹਿਲਾਂ ਨਾਂ ਪੰਜਾਬ ਟਰੈਕਟਰਜ਼ ਲਿਮਟਡ, ਪੰਜਾਬ) ਦੀ ਤਰਫ਼ੋਂ ਐਸ.ਪੀ. ਟਰੈਫਿਕ ਗੁਰਜੋਤ ਸਿੰਘ ਕਲੇਰ ਨੇ 25 ਲੜਕੀਆਂ ਅਤੇ 25 ਲੜਕਿਆਂ ਨੂੰ ਹੈਲਮਟ ਦਿੱਤੇ।
ਕਾਲਜ ਦੇ ਸਮੂਹ ਅਧਿਆਪਕਾਂ ਦੇ ਨਾਲ ਲਗਪਗ 100 ਵਿਦਿਆਰਥੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸਮਾਗਮ ਵਿੱਚ ਹਾਜ਼ਰ ਸ਼ਖ਼ਸੀਅਤਾਂ ਵਿੱਚ ਰੀਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ, ਮਹਿੰਦਰਾ ਤੇ ਮਹਿੰਦਰਾ ਸਵਰਾਜ ਡਵੀਜ਼ਨ ਦੇ ਜਨਰਲ ਮੈਨੇਜਰ ਰੰਜਨ ਕੁਮਾਰ ਮਿਸ਼ਰਾ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਏ.ਐਸ.ਆਈ. ਟਰੈਫਿਕ ਐਜੂਕੇਸ਼ਨ ਸੈੱਲ ਜਨਕ ਰਾਜ ਅਤੇ ਮੋਟਰ ਵਹੀਕਲ ਇੰਸਪੈਕਟਰ ਰਣਪ੍ਰੀਤ ਸਿੰਘ ਹਾਜ਼ਰ ਸਨ
No comments:
Post a Comment