SBP GROUP

SBP GROUP

Search This Blog

Total Pageviews

Saturday, February 20, 2021

ਸਰਬੱਤ ਸਿਹਤ ਬੀਮਾ ਯੋਜਨਾ : ਡਿਪਟੀ ਮੈਡੀਕਲ ਕਮਿਸ਼ਨਰ ਨੇ ਰਵਾਨਾ ਕੀਤੀ ਜਾਗਰੂਕਤਾ ਵੈਨ

 ਮੋਹਾਲੀ,(ਗੁਰਪ੍ਰੀਤ ਸਿੰਘ ਕਾਂਸਲ) 20 ਫ਼ਰਵਰੀ : ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਹੋਰ ਜਾਣਕਾਰੀ ਦੇਣ ਦੇ ਮਕਸਦ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੇ ਜ਼ਿਲ੍ਹਾ ਹਸਪਤਾਲ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਪ੍ਰਦੇਸੀ ਨੇ ਦਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਬੀਪੀਐਲ ਪਰਵਾਰਾਂ, ਸਮਾਰਟ ਰਾਸ਼ਨ ਕਾਰਡ ਧਾਰਕਾਂ, ਕਿਸਾਨਾਂ ਅਤੇ ਵਪਾਰੀਆਂ ਆਦਿ ਨੂੰ ਪੰਜ ਲੱਖ ਰੁਪਏ ਤਕ ਦੀਆਂ ਮੁਫ਼ਤ ਇਲਾਜ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਇਹ ਵੈਨ ਇਸ ਯੋਜਨਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਹੀਨਾ ਭਰ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਅਤੇ ਪਿੰਡਾਂ ਦਾ ਦੌਰਾ ਕਰੇਗੀ ਅਤੇ ਯੋਗ ਲਾਭਪਾਤਰੀਆਂ ਦੇ ਈ-ਕਾਰਡ ਵੀ ਉਥੇ ਹੀ ਤਿਆਰ ਕੀਤੇ ਜਾਣਗੇ। ਇਸ ਦੀ ਮਾਈਕਰੋ-ਪਲਾਨਿੰਗ ਅਤੇ ਵੈਨਾਂ ਦੀ ਰੋਜ਼ਾਨਾ ਰੀਪੋਰਟਿੰਗ ਦੀ ਨਿਗਰਾਨੀ ਵੀ ਕੀਤੀ ਜਾਵੇਗੀ।    


        ਉਨ੍ਹਾਂ ਦਸਿਆ ਕਿ ਈ-ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਇਹ ਕਾਰਡ ਕਾਮਨ ਸਰਵਿਸ ਸੈਂਟਰ, ਸੇਵਾ ਕੇਂਦਰ ਅਤੇ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਵਿਚ ਬਣ ਰਹੇ ਹਨ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਆਪਣੇ ਈ-ਕਾਰਡ ਬਣਵਾਉਣ ਲਈ ਨਜ਼ਦੀਕੀ ਈ-ਕਾਰਡ ਕੇਂਦਰ ਤਕ ਪਹੁੰਚ ਕਰਨ।
 ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਪਰਮਿੰਦਰ ਸਿੰਘ, ਗੁਰਜਸ਼ਨ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

No comments:


Wikipedia

Search results

Powered By Blogger