ਐਸ.ਏ.ਐਸ. ਨਗਰ ਗੁਰਪ੍ਰੀਤ ਸਿੰਘ ਕਾਂਸਲ 24 ਫਰਵਰੀ :
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਪਿੰਡਾਂ ਵਿੱਚ ਟਰੇਨਿੰਗ ਕੈਂਪ ਲਗਾਕੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜ਼ਹਿਰ ਮੁਕਤ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਵੀ ਕੀਤੇ ਜਾਣ ਤਾਂ ਜੋ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ
ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਪਿੰਡ ਸਿੰਘਪੁਰਾ ਵਿਖੇ ਜੈਵਿਕ ਖੇਤੀ ਬਾਰੇ ਟਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੈਵਿਕ ਖੇਤੀ ਵਿੱਚ ਕਿਸੇ ਵੀ ਤਰ੍ਹਾਂ ਦੇ ਰਸਾਇਣ ਵਰਤਣ ਦੀ ਮਨਾਹੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਫਸਲਾਂ ਨੂੰ ਲੋੜੀਂਦੇ ਖੁਰਾਕੀ ਤੱਤ ਦੀ ਪੂਰਤੀ ਲਈ ਫਸਲੀ ਚੱਕਰਾਂ, ਫਸਲਾਂ ਦੀ ਰਹਿੰਦ ਖੂੰਹਦ,ਰੂੜੀ ਦੀ ਖਾਦ, ਕੰਪੋਸਟ, ਫਲੀਦਾਰ ਫਸਲਾਂ ਅਤੇ ਹਰੀ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਫਸਲਾਂ ਦੀਆਂ ਬਿਮਾਰੀਆਂ ਅਤੇ ਕੀਟ ਪ੍ਰਬੰਧਨ ਲਈ ਬਾਇਉ ਕੀਟਨਾਸ਼ਕਾਂ ਅਤੇ ਬਾਇਓ ਉੱਲੀਨਾਸ਼ਕਾਂ ਆਦਿ ਤੇ ਨਿਰਭਰ ਕਰਨਾ ਪੈਂਦਾ ਹੈ। ਰਸਾਇਣਕ ਖੇਤੀ ਤੋਂ ਪੂਰੀ ਤਰਾਂ ਜੈਵਿਕ ਖੇਤੀ ਵਿੱਚ ਤਬਦੀਲ ਹੋਣ ਵਾਸਤੇ ਘੱਟੋ ਘੱਟ ਤਿੰਨ ਸਾਲ ਦਾ ਸਮਾਂ ਚਾਹੀਦਾ ਹੈ ਅਤੇ ਇਸ ਸਮੇਂ ਦੌਰਾਨ ਉਸ ਜ਼ਮੀਨ ਉਤੇ ਸਾਰੀਆਂ ਹੀ ਜੈਵਿਕ ਤਕਨੀਕਾਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ। ਨਦੀਨਾਸ਼ਕਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਅਤੇ ਕਾਸ਼ਤਕਾਰੀ ਢੰਗਾਂ ਜਾਂ ਲੋੜ ਅਨੁਸਾਰ ਗੋਡੀਆ ਨਾਲ ਨਦੀਨਾਂ ਦੀ ਰੋਕਥਾਮ ਕਰਨੀ ਚਾਹੀਦੀ ਹੈ।ਇਸ ਮੌਕੇ ਕਿਸਾਨ ਜੈਲਦਾਰ ਸੁਖਪਾਲ ਸਿੰਘ, ਸੁਖਦੇਵ ਸਿੰਘ (ਜੈਵਿਕ ਖੇਤੀ ਕਿਸਾਨ) ਬਲਵੰਤ ਸਿੰਘ ਸਾਬਕਾ ਡੀ.ਐਮ ਮਾਰਕਫੈਡ, ਕੁਲਵੰਤ ਸਿੰਘ,ਜੀਤ ਸਿੰਘ ਅਤੇ ਵਿਭਾਗ ਦੇ ਗੁਰਚਰਨ ਸਿੰਘ ਟੈਕਨੀਸ਼ੀਅਨ, ਸਵਿੰਦਰ ਕੁਮਾਰ, ਜਸਵੰਤ ਸਿੰਘ ਏ ਟੀ ਐਮ ਵਗੈਰਾ ਹਾਜਰ ਸਨ
No comments:
Post a Comment