SBP GROUP

SBP GROUP

Search This Blog

Total Pageviews

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਵਾਲੀ ਵਿਸ਼ੇਸ਼ ਮੁਹਿੰਮ ਦਾ ਲਾਭ ਲੈਣ ਜ਼ਿਲਾ ਵਾਸੀ-ਡਿਪਟੀ ਕਮਿਸ਼ਨਰ


ਐਸ.ਏ.ਐਸ.ਨਗਰ,(ਗੁਰਪ੍ਰੀਤ ਸਿੰਘ ਕਾਂਸਲ) 23 ਫਰਵਰੀ:
ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਜ਼ਿਲਾ ਪੱਧਰ ’ਤੇ ਰਜਿਸਟਰਡ ਯੋਗ ਲਾਭਪਤਾਰੀਆਂ ਦੇ ਈ. ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਹਫ਼ਤਾ ਭਰ ਵਿਸੇਸ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਯੋਗ ਲਾਭਪਾਤਰੀ ਈ. ਕਾਰਡ ਬਣਾਉਣ ਲਈ ਲਗਾਏ ਜਾ ਰਹੇ ਵਿਸੇਸ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਵਾਉਣ ਲਈ ਢੁੱਕਵੇਂ ਪਛਾਣ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਤੱਕ ਪਹੁੰਚ ਕਰਨ ਤਾਂ ਜੋ ਉਨਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲ ਸਕੇ।


 ਉਨਾਂ ਕਿਹਾ ਕਿ ਜਿਨਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ਼ ਨਹੀਂ ਹਨ, ਨੂੰ ਰਾਹਤ ਪ੍ਰਦਾਨ ਕਰਦਿਆਂ ਰਾਜ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਤਹਿਤ ਸਰਪੰਚ/ਨਗਰ ਕੌਂਸਲਰ ਦੁਆਰਾ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਸੀ.ਐਸ.ਸੀਜ਼, ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਵਿਖੇ ਦੇਣਾ ਹੋਵੇਗਾ। ਉਨਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ www.sha.punjab.gov.in    ’ਤੇ ਉਪਲਬਧ ਹੈ।

ਉਨਾਂ ਦੱਸਿਆ ਕਿ ਲਾਭਪਾਤਰੀ ਪਰਿਵਾਰਾਂ ਵਿੱਚ ਸਮਾਰਟ ਰਾਸਨ ਕਾਰਡ ਧਾਰਕ, ਐਸ.ਈ.ਸੀ.ਸੀ. ਪਰਿਵਾਰ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ। ਉਨਾਂ ਕਿਹਾ ਕਿ ਆਪਣੀ ਯੋਗਤਾ ਦੀ ਜਾਂਚ ਲਈ ਕੋਈ ਵੀ ਵਿਅਕਤੀ ਅਧਿਕਾਰਤ ਵੈਬਸਾਈਟ www.sha.punjab.gov.in     ’ਤੇ ਜਾ ਸਕਦਾ ਹੈ। 

ਉਨਾਂ ਜ਼ਿਲੇ ਅੰਦਰ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ ਕਿ 21 ਫ਼ਰਵਰੀ 2021 ਤੱਕ 1 ਲੱਖ 40 ਹਜ਼ਾਰ 443 ਈ. ਕਾਰਡ ਬਣਾਏ ਗਏ ਹਨ ।

No comments:


Wikipedia

Search results

Powered By Blogger