SBP GROUP

SBP GROUP

Search This Blog

Total Pageviews

ਯੋਗ ਲਾਭਪਾਤਰੀ 05 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ



ਐਸ ਏ ਐਸ ਨਗਰ, 10 ਮਾਰਚ : ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਅਧੀਨ ਸਾਰੇ ਯੋਗ ਲਾਭਪਾਤਰੀਆਂ ਨੂੰ ਸ਼ਾਮਲ ਕਰਨਾ ਯਕੀਨੀ ਬਨਾਉਣ। ਇਸ ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 05 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਭਲ੍ਹਕੇ ਮਿਤੀ 11 ਮਾਰਚ ਨੂੰ ਵੀ ਸੇਵਾ ਕੇਂਦਰਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜੀਵ ਕੁਮਾਰ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਡੀ.ਕੇ. ਸਾਲਦੀ, ਐਸ.ਡੀ.ਐਮ ਸ੍ਰੀ ਜਗਦੀਪ ਸਹਿਗਲ, ਬੀ.ਡੀ.ਪੀ.ਓ ਖਰੜ, ਡੇਰਾਬਸੀ ਅਤੇ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਮੌਜ਼ੂਦ ਸਨ। 

             
 ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਸ ਯੋਜਨਾ ਦੇ ਈ-ਕਾਰਡ 'ਕਾਮਨ ਸਰਵਿਸ ਸੈਂਟਰਾਂ' (ਸੀ.ਐਸ.ਸੀਜ.) ਅਤੇ ਸੇਵਾ ਕੇਂਦਰਾਂ 'ਤੇ ਬਣਾਏ ਜਾ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ ਉਹ ਆਪਣੇ ਆਪ ਨੂੰ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਹੋ ਸਕਦੇ ਹਨ।

                ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

No comments:


Wikipedia

Search results

Powered By Blogger