SBP GROUP

SBP GROUP

Search This Blog

Total Pageviews

Wednesday, March 3, 2021

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੁਲ 124 ਮਰੀਜ਼ਾਂ ਨੂੰ ਮੁਫ਼ਤ ਇਲਾਜ ਦਾ ਲਾਭ ਦਿੱਤਾ

ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 03 ਮਾਰਚ :


ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਮਹੀਨਾ ਫਰਵਰੀ ਵਿੱਚ 10 ਹਜ਼ਾਰ ਦੇ ਕਰੀਬ ਮਰੀਜ਼ ਆਪਣੀ ਬਿਮਾਰੀ ਦੇ ਇਲਾਜ ਲਈ ਹਸਪਤਾਲ ਵਿੱਚ ਆਏ। ਹਸਪਤਾਲ ਵਿੱਚ 142 ਮੇਜਰ ਸਰਜਰੀਆਂ ਅਤੇ 44 ਮਾਈਨਰ ਸਰਜਰੀਆਂ ਕੀਤੀਆਂ ਗਈਆਂ ਜਿਨਾਂ ਵਿੱਚੋਂ 67 ਸਰਜਰੀਆਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੁਲ 124 ਮਰੀਜ਼ਾਂ ਨੂੰ ਮੁਫ਼ਤ ਇਲਾਜ ਦਾ ਲਾਭ ਦਿੱਤਾ ਗਿਆ। 


ਇਸ ਤੋਂ ਇਲਾਵਾ ਸੌ ਤੋਂ ਵੱਧ ਗਰਭਵਤੀ ਔਰਤਾਂ ਦੇ ਜਣੇਪੇ ਕਰਵਾਏ ਗਏ।ਹਸਪਤਾਲ ਦੀ ਲੈਬਾਰਟਰੀ ਵਿੱਚ ਪਿਛਲੇ ਇੱਕ ਮਹੀਨੇ `ਚ ਆਏ ਵੱਖ ਵੱਖ ਮਰੀਜ਼ਾਂ ਦੇ ਕੁਲ 13453 ਟੈਸਟ ਕੀਤੇ ਗਏ ਜਿਸ ਵਿੱਚ ਗਰਭਵਤੀ ਔਰਤਾਂ, ਬਜ਼ੁਰਗ ਤੇ ਛੋਟੇ ਬੱਚੇ ਵੀ ਸ਼ਾਮਿਲ ਹਨ।  ਉਨਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਅਲਟ੍ਰਾਸਾਊਂਡ ਦੀ ਸੁਵਿਧਾ ਵੀ ਮੌਜੂਦ ਹੈ ਤੇ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਲਟ੍ਰਾਸਾਉਂਡ ਕੀਤੇ ਜਾਂਦੇ ਹਨ। 

ਮਹੀਨਾ ਫਰਵਰੀ ਵਿੱਚ ਕੁਲ 389 ਅਲਟ੍ਰਾਸਾਉਂਡ ਕੀਤੇ ਗਏ। ਉਨਾਂ ਕਿਹਾ ਕਿ ਸਿਵਲ ਹਸਪਤਾਲ ਡੇਰਾਬੱਸੀ ਵੱਲੋਂ ਲੋਕਾਂ ਨੂੰ ਸੁਚਾਰੂ ਢੰਗ ਨਾਲ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਜਾਰੀ ਰਹਿਣਗੀਆਂ । ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਨ।

No comments:


Wikipedia

Search results

Powered By Blogger