ਐਸ.ਏ.ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 21 ਮਾਰਚ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 23624 ਮਿਲੇ ਹਨ ਜਿਨ੍ਹਾਂ ਵਿੱਚੋਂ 20914 ਮਰੀਜ਼ ਠੀਕ ਹੋ ਗਏ ਅਤੇ 2301 ਕੇਸ ਐਕਟੀਵ ਹਨ । ਜਦਕਿ 409 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 140 ਮਰੀਜ਼ ਠੀਕ ਹੋਏ ਹਨ ਅਤੇ 327 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 255 ਕੇਸ ਸ਼ਾਮਲ ਹਨ।
No comments:
Post a Comment