Wednesday, March 31, 2021

ਘਰ ਘਰ ਰੁਜ਼ਗਾਰ ਤਹਿਤ ਰੁਜ਼ਗਾਰ ਮੇਲਾ 22 ਅਪ੍ਰੈਲ ਤੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

 ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 31 ਮਾਰਚ : ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 22-04-2021 ਤੋਂ 30-04-2021 ਤੱਕ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਜ਼ਿਲ੍ਹੇ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤੀ ਸਬੰਧੀ ਆਪਣਾ ਨਾਮ www.pgrkam.com ਉਤੇ ਰਜਿਸਟਰ ਕਰਨ।


 
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨਾਮ ਪੋਰਟਲ ਉਤੇ ਦਰਜ ਕਰਨ ਉਪਰੰਤ ਹਾਲ ਟਿਕਟ ਜਨਰੇਟ ਹੋਵੇਗੀ ਅਤੇ ਉਹ ਉਮੀਦਵਾਰ ਪੰਜ ਕੰਪਨੀਆਂ ਵਿੱਚ ਇੰਟਰਵਿਊ ਦੇ ਸਕਦਾ ਹੈ। ਇਹ ਮੇਲੇ ਮਿਤੀ 22-04-2021 ਨੂੰ ਸਰਕਾਰੀ ਕਾਲਜ, ਫੇਜ਼-6, ਮਿਤੀ 23-04-2021 ਨੂੰ ਰਾਇਤ ਬਾਹਰਾ ਕਾਲਜ, ਮਿਤੀ 26-04-2021 ਨੂੰ ਸਰਕਾਰੀ ਕਾਲਜ ਡੇਰਾਬੱਸੀ, ਮਿਤੀ 28-04-2021 ਨੂੰ ਖਾਲਸਾ ਕਾਲਜ 3-ਏ ਅਤੇ ਮਿਤੀ 30-04-2021 ਨੂੰ ਚੰਡੀਗੜ੍ਹ ਗਰੁੱਪ ਆਫ਼ ਕਾਲਜ, ਲਾਂਡਰਾਂ ਵਿਖੇ ਲਗਾਏ ਜਾ ਰਹੇ ਹਨ।
 
ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨਾਮੀ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ ਜਿਵੇਂ ਕਿ ਐਕਸਿਸ ਬੈਂਕ, ਆਈ.ਸੀ.ਆਈ ਬੈਂਕ, ਸਵਰਾਜ ਅਤੇ ਐਮਾਜ਼ੌਨ ਆਦਿ।ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ। 

ਇਸ ਦੌਰਾਨ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।  


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger