Wednesday, March 3, 2021

ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋ ਰਹੇ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

 

ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 03 ਮਾਰਚ
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਿਦਿਅਰਥੀਆਂ ਲਈ ਇਹ ਮੁਕਾਬਲੇ ਬੇਹੱਦ ਲਾਹੇਵੰਦ ਸਿੱਧ ਹੋ ਰਹੇ ਹਨ। ਇਹਨਾਂ ਨਾਲ ਜਿੱਥੇ ਉਹਨਾਂ ਦੇ ਗਿਆਨ ਵਿਚ ਵਾਧਾ ਹੋ ਰਿਹਾ ਹੈ, ਉੱਥੇ ਉਹ ਆਪਣੀ ਅਮੀਰ ਵਿਰਾਸਤ ਨਾਲ ਵੀ ਜੁੜ ਰਹੇ ਹਨ।


ਇਹ ਜਾਣਕਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ. ਹਿੰਮਤ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਤਹਿਤ ਪਹਿਲਾਂ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਉਪਰੰਤ ਸ਼ਬਦ ਗਾਇਨ, ਲੇਖ ਲਿਖਣ ਸਮੇਤ ਵੱਖ ਵੱਖ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਲਈ ਵਿਦਿਅਰਥੀਆਂ ਵਿੱਚ ਭਾਰੀ ਉਤਸ਼ਾਹ ਹੈ।  ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨਾਲ ਜਿਥੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਮਿਲੇਗੀ, ਉਥੇ ਹੀ ਉਹ ਆਪਣੇ ਅਮੀਰ ਵਿਰਸੇ ਨਾਲ ਵੀ ਜੁੜ ਸਕਣਗੇ। 


ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਜ਼ੁਲਮ ਦੇ ਖਿਲਾਫ ਲੜਨ ਦੀ ਸਿੱਖਿਆ ਦਿੱਤੀ ਹੈ ਅਤੇ ਹਮੇਸ਼ਾਂ ਕਮਜ਼ੋਰ ਦੇ ਹੱਕ ਵਿੱਚ ਖੜ੍ਹੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਹਨਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਿੱਥੇ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਵੱਡਮੁੱਲਾ ਯੋਗਦਾਨ ਰਹੇਗਾ, ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਅਹਿਮ ਭੂਮਿਕਾ ਰਹੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger