SBP GROUP

SBP GROUP

Search This Blog

Total Pageviews

ਕਾਰਡ ਧਾਰਕ ਲਾਭਪਾਤਰੀਆਂ ਤੇ ਉਨਾਂ ਦੇ ਪਰਿਵਾਰਕ ਮੈਬਰਾਂ ਨੂੰ ਸੂਬਾ ਸਰਕਾਰ ਵਲੋ ਮਿਲ ਰਹੀ ਹੈ 5 ਲੱਖ ਰੁਪਏ ਤੱਕ ਸਿਹਤ ਬੀਮਾ ਦੀ ਸਹੂਲਤ-ਡਾ. ਸੰਗੀਤਾ ਜੈਨ

ਡੇਰਾਬੱਸੀ/ ਐਸ ਏ ਐਸ ਨਗਰ,  ਗੁਰਪ੍ਰੀਤ ਸਿੰਘ ਕਾਂਸਲ 13 ਮਾਰਚ : ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਲਾਭਪਾਤਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਸੂਬਾ ਸਰਕਾਰ ਵਲੋ 05 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਮੁਫਤ ਦਿੱਤੀ ਜਾ ਰਹੀ ਹੈ ਅਤੇ ਇਸ ਯੋਜਨਾ ਤਹਿਤ ਸਿਹਤ ਬਲਾਕ ਡੇਰਾਬੱਸੀ ਵਿੱਚ ਪ੍ਰਚਾਰ ਵੈਨ ਰਾਹੀਂ ਪ੍ਰਚਾਰ ਕਰਨ ਅਤੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  



ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਬਲਾਕ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਹਰ ਤਰ੍ਹਾਂ ਨਾਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਵਿਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਲਈ ਸੂਬਾ ਸਰਕਾਰ ਵੱਲੋਂ 5 ਲੱਖ ਤੱਕ ਦੀ ਬੀਮਾ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 05 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਿੱਚ ਬੀ.ਪੀ.ਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਵਪਾਰੀ ਆਦਿ ਸ਼ਾਮਲ ਹਨ।
            
ਉਨਾਂ ਇਹ ਵੀ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਪ੍ਰਚਾਰ ਲਈ 22 ਜਾਗਰੂਕਤਾ ਵੈਨਾਂ ਸੂਬੇ ਭਰ ਲਈ ਰਵਾਨਾ ਕੀਤੀਆਂ ਗਈਆਂ ਸਨ ਜਿਨਾਂ ਵਿਚੋਂ ਬਲਾਕ ਡੇਰਾਬੱਸੀ ਵਿੱਚ ਪਹੁੰਚੀ ਇਹ ਪ੍ਰਚਾਰ ਵੈਨ 13 ਮਾਰਚ ਤੋਂ 21 ਮਾਰਚ ਤੱਕ ਬਲਾਕ ਵਿਚ ਰਹੇਗੀ।

ਇਸ ਪ੍ਰਚਾਰ ਵੈਨ ਰਾਹੀਂ ਬਲਾਕ ਅਧੀਨ ਆਉਦੇ ਵੱਖ ਵੱਖ ਪਿੰਡਾਂ ਤੱਕ ਪਹੁੰਚ ਕਰਕੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਲਾਭਪਾਤਰੀਆਂ ਤੇ ਉਨਾਂ ਦੇ ਪਰਿਵਾਰਕ ਮੈਬਰਾਂ ਨੂੰ ਕਾਰਡ ਬਣਵਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਆਪਣੇ ਈ-ਕਾਰਡ ਜ਼ਰੂਰ ਬਣਵਾਉਣ।

ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਹਰ ਢੰਗ ਨਾਲ ਪ੍ਰਫੂਲਿਤ ਕਰਨ ਲਈ ਸਿਹਤ ਵਿਭਾਗ ਦੇ ਸਮੂਹ ਅਮਲੇ ਵੱਲੋਂ ਹਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰ ਵੱਲੋਂ ਜਿਨ੍ਹਾਂ ਲੋਕਾਂ ਲਈ ਇਹ ਸਕੀਮ ਸ਼ੁਰੂ ਕੀਤੀ ਹੈ, ਉਹ ਲੋਕ ਬਿਨ੍ਹਾਂ ਦੇਰੀ ਇਸ ਸਕੀਮ ਵਿਚ ਆਪਣਾ ਨਾਮ ਦਰਜ ਕਰਵਾ ਸਕਣ।

ਇਸ ਯੋਜਨਾ ਦੇ ਈ-ਕਾਰਡ 'ਕਾਮਨ ਸਰਵਿਸ ਸੈਂਟਰਾਂ' (ਸੀ.ਐਸ.ਸੀਜ਼.) ਅਤੇ ਸੇਵਾ ਕੇਂਦਰਾਂ 'ਤੇ ਬਣਾਏ ਜਾ ਸਕਦੇ ਹਨ। 

ਇਸ ਮੌਕੇ ਡਾ. ਭੁਪਿੰਦਰ ਕੌਰ, ਡਾ. ਨਵਰੂਪ ਕੌਰ, ਸਿ਼ਵ ਕੁਮਾਰ ਐਸ.ਆਈ., ਵਰਿੰਦਰ ਸਿੰਘ, ਸਰਬਜੀਤ ਸਿੰਘ, ਮਨਦੀਪ ਸਿੰਘ ਐਮ ਪੀ ਐਚ ਡਬਲਯੂ, ਬਿਮਲਜੀਤ ਕੌਰ ਨਰਸਿੰਗ ਸਿਸਟਰ, ਪਰਮਵੀਰ ਕੌਰ ਸਟਾਫ ਨਰਸ, ਤੇ ਹੋਰ ਸਟਾਫ ਮੈਂਬਰ ਹਾਜਿਰ ਸਨ।

No comments:


Wikipedia

Search results

Powered By Blogger