Monday, March 15, 2021

ਖੂਨ-ਯੂਨਿਟ ਇਕੱਤਰ ਕਰਨ ਲਈ ਪਹੁੰਚਗੀ ਬਲੈੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਤੋਂ ਟੀਮ

ਐਸ.ਏ.ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 15 ਮਾਰਚ : ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐਸ.ਏ.ਐਸ ਨਗਰ ਸ੍ਰੀ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ 17 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿੱਚ ਖੂਨ ਦੇ ਯੂਨਿਟ ਇੱਕਤਰ ਕਰਨ ਲਈ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਤੋਂ ਟੀਮ ਪਹੁੰਚੇਗੀ ।

ਸ੍ਰੀ ਕੌਸ਼ਲ ਨੇ ਦੱਸਿਆ ਕਿ ਕਿਸੇ ਵੀ ਲੋੜਵੰਦ ਮਰੀਜ਼ ਨੂੰ ਖੂਨ ਦੇਣ  ਦਾ ਹੋਰ ਕੋਈ ਵਿਕਲਪ ਨਹੀਂ ਹੈ ਕੇਵਲ ਦਾਨ ਕਰਕੇ ਹੀ ਖੂਨ ਦਿੱਤਾ ਜਾ ਸਕਦਾ ਹੈ ਇਸ ਲਈ ਅਜਿਹੇ ਖੂਨਦਾਨ ਕੈਂਪ ਲਗਾਉਣੇ ਜਰੂਰੀ ਹਨ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਘਾਟ ਮਹਿਸੂਸ ਨਾ ਹੋਵੇ । ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਆਕਤੀ ਨੂੰ ਖੂਨਦਾਨ ਕਰਨ ਲਈ ਆਪਣੇ ਆਪ ਨੂੰ ਤਿਆਰ ਰੱਖਣਾ ਚਾਹੀਦਾ ਹੈ। ਖੂਨਦਾਨ ਕਰਨਾ ਤੰਦਰੁਸਤ ਵਿਅਕਤੀ ਦਾ ਇਨਸਾਨੀ ਅਤੇ ਨੈਤਿਕ ਫਰਜ਼ ਬਣਦਾ ਹੈ । ਉਨ੍ਹਾਂ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਚ ਸਥਿਤ ਦਫਤਰਾਂ ਦੇ ਸਮੂਹ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 17 ਮਾਰਚ ਨੂੰ ਵੱਡੀ ਗਿਣਤੀ ਚ ਖੂਨਦਾਨ ਕੈਂਪ ਚ ਪਹੁੰਚ ਕੇ ਖੂਨਦਾਨ ਕਰਨ ਦੀ ਖੇਚਲ ਕਰਨ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger