ਐਸ.ਏ.ਐਸ ਨਗਰ ਗੁਰਪ੍ਰੀਤ ਸਿੰਘ ਕਾਂਸਲ 02 ਮਾਰਚ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲੇ ‘ਚ ਸਕੂਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ. ਹਿੰਮਤ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, 3ਬੀ1 ਵਿਖੇ ਪੇਟਿੰਗ ਮੁਕਾਬਲੇ ਕਰਵਾਏ ਗਏ।
ਜਿਨ੍ਹਾਂ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਲਈ ਵਿਦਿਅਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨਾਲ ਜਿਥੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਮਿਲੇਗੀ, ਉਥੇ ਹੀ ਉਹ ਆਪਣੇ ਅਮੀਰ ਵਿਰਸੇ ਨਾਲ ਵੀ ਜੁੜ ਸਕਣਗੇ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਜ਼ੁਲਮ ਦੇ ਖਿਲਾਫ ਲੜਨ ਦੀ ਸਿੱਖਿਆ ਦਿੱਤੀ ਹੈ ਅਤੇ ਹਮੇਸ਼ਾਂ ਕਮਜ਼ੋਰ ਦੇ ਹੱਕ ਵਿੱਚ ਖੜ੍ਹੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਹਨਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਿੱਥੇ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਵੱਡਮੁੱਲਾ ਯੋਗਦਾਨ ਰਹੇਗਾ, ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਅਹਿਮ ਭੂਮਿਕਾ ਰਹੇਗੀ।
No comments:
Post a Comment