ਐਸ.ਏ.ਐਸ. ਨਗਰ ਗੁਰਪ੍ਰੀਤ ਸਿੰਘ ਕਾਂਸਲ 17 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਮਿਸ਼ਨ ਤਹਿਤ ਆਤਮਾ ਸਕੀਮ ਅਧੀਨ ਪਿੰਡ ਭੂਪਨਗਰ ਖੁਰਦ ਵਿਖੇ ਕਿਸਾਨ ਮੇਲਾ/ਕਿਸਾਨ ਗੋਸ਼ਟੀ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਲਗਾਈ ਗਈ। ਇਸ ਮੌਕੇ ਡਾਂ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪਰਬੰਧਨ ਲਈ ਜਾਗਰੂਕ ਕਰਨ ਲਈ ਇਸ ਤਰ੍ਹਾਂ ਦੇ ਕਿਸਾਨ ਮੇਲੇ ਹਰੇਕ ਦੱਸ ਪਿੰਡਾਂ ਪਿੱਛੇ ਲਗਾਏ ਜਾ ਰਹੇ ਹਨ।ਇਸ ਮੌਕੇ ਕਿਸਾਨ ਜੋਧ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਕਿਸਾਨ ਪ੍ਰੇਮ ਕੁਮਾਰ ਨੇ ਆਰਗੈਨਿਕ ਖੇਤੀ ਬਾਰੇ ਕਿਸਾਨਾਂ ਨਾਲ ਆਪਣਾ ਤਜਰਬਾ ਸਾਂਝਾ ਕੀਤਾ।ਇਸ ਮੌਕੇ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਿੰਦਰ ਪਾਲ ਸਿੰਘ ਨੇ ਡੇਅਰੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾਂ ਪਾਰੁਲ ਗੁਪਤਾ ਸਹਾਇਕ ਪ੍ਰੋਫੈਸਰ ਕੇ.ਵੀ.ਕੇ ਕੇਂਦਰ ਕੁਰਾਲੀ ਨੇ ਕਿਸਾਨਾਂ ਨੂੰ ਕਿਹਾ ਕਿ ਤੁਸੀਂ ਆਪਣੀ ਉਪਜ ਦੀ ਖੁਦ ਪ੍ਰੋਸੈਸਿੰਗ ਅਤੇ ਮੰਡੀਕਰਨ ਕਰੋ ।
ਡਾਂ ਕਮਲਪ੍ਰੀਤ ਕੌਰ ਬਾਗਬਾਨੀ ਵਿਕਾਸ ਅਫਸਰ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਰਣਜੀਤ ਸਿੰਘ ਨੇ ਭੂਮੀ ਰੱਖਿਆ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੇ ਨੌਜਵਾਨ ਬੱਚਿਆ ਨੂੰ ਰੋਜ਼ਗਾਰ ਵਿਭਾਗ ਵੱਲੋਂ ਚਲਾਇਆ ਜਾ ਰਹੀਆਂ ਸਕੀਮਾਂ ਅਤੇ ਕੋਰਸਾਂ ਬਾਰੇ ਦੱਸਿਆ । ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਸਾਰੇ ਵਿਭਾਗਾਂ ਨਾਲ ਤਾਲਮੇਲ ਰਖਿਆ ਜਾਵੇ। ਇਸ ਮੌਕੇ ਪਿੰਡ ਦੇ ਸਰਪੰਚ ਨਰਦੇਵ ਸਿੰਘ ਡਾਇਰੈਕਟਰ ਸ਼ੂਗਰ ਮਿੱਲ ਮੋਰਿੰਡਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਪਿੰਡ ਬਰਸਾਲਪੁਰ, ਬਲਜੀਤ ਸਿੰਘ,ਕੁਲਵਿੰਦਰ ਸਿੰਘ, ਗੋਲਡੀ ਅਕਾਲਗੜ੍ਹ, ਰਾਣਾ ਤਾਜਪੁਰਾ, ਤੋਂ ਇਲਾਵਾ ਬਹੁਤ ਸਾਰੇ ਅਗਾਂਹਵਧੂ ਕਿਸਾਨ, ਕਿਸਾਨ ਬੀਬੀਆਂ ਅਤੇ ਵਿਭਾਗ ਦਾ ਸਟਾਫ ਹਾਜਰ ਸੀ।
No comments:
Post a Comment