SBP GROUP

SBP GROUP

Search This Blog

Total Pageviews

ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢ ਕੇ ਰੋਜ਼ਗਾਰ ਦਿਵਾਉਣ ਲਈ ਜ਼ਿਲ੍ਹੇ ਵਿੱਚ ਮਿਸ਼ਨ ਰੈੱਡ ਸਕਾਈ ਸ਼ੁਰੂ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ

 ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 04 ਮਾਰਚ:

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਮਿਸ਼ਨ ਰੈੱਡ ਸਕਾਈ ਸ਼ੁਰੂ ਕੀਤਾ ਗਿਆ ਹੈ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਵੱਲੋਂ ਅੱਜ ਇਸ ਮਿਸ਼ਨ  ਦਾ ਆਗਾਜ਼ ਕੀਤਾ ਗਿਆ। ਇਸ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਦੇ 50 ਅਧਿਕਾਰੀਆਂ ਨੂੰ ਮਿਸ਼ਨ ਰੈਂਡ ਸਕਾਈ ਅਫ਼ਸਰ ਨਿਯੁਕਤ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਰੀ ਦਿੰਦਿਆਂ ਉਨ੍ਹਾਂ  ਵੱਲੋਂ ਦੱਸਿਆ ਗਿਆ ਕਿ ਮਿਸ਼ਨ ਰੈੱਡ ਸਕਾਈ ਅਧੀਨ ਡਰਗ ਐਡੀਕਟਾਂ ਦੀ ਚੋਣ ਕਰਕੇ ਉਨ੍ਹਾਂ ਦੀ ਕਾਉਂਸਲਿੰਗ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਅਤੇ ਸਵੈ ਰੋਜ਼ਗਾਰ ਲਈ ਉਨ੍ਹਾਂ ਦੀ ਪਰਖ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇੱਕ ਮਿਸ਼ਨ ਰੈੱਡ ਸਕਾਈ ਅਫ਼ਸਰ ਨੂੰ 10 ਨੌਜਵਾਨ ਦਿੱਤੇ ਜਾਣਗੇ, ਜੋ ਇਨ੍ਹਾਂ ਨੌਜਵਾਨਾਂ ਦਾ ਡਾਟਾ ਤਿਆਰ ਕਰਕੇ ਜਿਲਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਨੂੰ ਦੇਣਗੇ ਅਤੇ DBEE ਵੱਲੋਂ ਯੋਗ ਨੌਜਵਾਨਾਂ ਨੂੰ, ਜੋ ਨੋਕਰੀ ਕਰਨਾ ਚਾਹੁੰਦੇ ਹਨ ਜਾਂ ਸਕਿੱਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਟ੍ਰੇਨਿੰਗ ਦਿਵਾ ਕੇ ਨੌਕਰੀ ਤੇ ਲਗਵਾਇਆ ਜਾਵੇਗਾ।

 ਜਿਹੜੇ ਨੌਜਵਾਨ ਸਕਿੱਲ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਲੋਨ ਮੁਹੱਈਆ ਕਰਵਾਇਆ ਜਾਵੇਗਾ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੀਵ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਦੀਪ ਕੁਮਾਰ, ਰੋਜ਼ਗਾਰ ਅਫ਼ਸਰ, ਸ੍ਰੀ ਮੰਨਜੇਸ਼ ਸ਼ਰਮਾ, ਡਿਪਟੀ ਸੀ. ਈ, ਉ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

1 comment:

Unknown said...

Galat faisla hai Edna noo Sana'a tou door lejake sudhareya jaawe. Sarkari khazaana ma lootaya jaawe


Wikipedia

Search results

Powered By Blogger