ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 23 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ "ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ" ਪ੍ਰੋਗਰਾਮ ਤਹਿਤ ਆਤਮਾ ਸਕੀਮ ਅਧੀਨ ਪਿੰਡ ਭਜੋਲੀ ਵਿਖੇ ਕਿਸਾਨ ਕੈਂਪ ਡਾ. ਰਾਜੇਸ਼ ਕੁਮਾਰ ਰਹੇਜਾ, ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੀ ਅਗਵਾਈ ਹੇਠ ਲਗਾਇਆ ਗਿਆ।
ਇਸ ਮੌਕੇ ਡਾ. ਗੁਰਬਚਨ ਸਿੰਘ, ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਗਾਈਡ ਲਾਇਨਜ਼ ਅਨੁਸਾਰ ਕੋਵਿਡ-19 ਬਿਮਾਰੀ ਦੇ ਚਲਦਿਆਂ ਵਿਭਾਗ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਬਾਰੇ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਕਿਸਾਨ ਹਰਪਾਲ ਸਿੰਘ, ਪਿੰਡ ਭਜੋਲੀ ਨੇ ਦੱਸਿਆ ਕਿ ਉਸਨੇ ਪਿਛਲੇ ਸਾਲ ਚਾਰ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਆਏ। ਉਸ ਨੇ ਕਿਹਾ ਕਿ ਉਹ ਫ਼ਸਲਾਂ / ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਹੀ ਮਿਲਾਉਦਾ ਹੈ।ਇਸ ਮੌਕੇ ਹਰਪਾਲ ਸਿੰਘ ਨੇ ਜਮੀਨ ਦੀ ਉਪਜਾਊ ਸ਼ਕਤੀ ਵੱਧਣ ਸਬੰਧੀ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ।
ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਵਿਭਾਗ ਕੋਲ ਜੰਤਰ ਅਤੇ ਮੂੰਗੀ ਦਾ ਬੀਜ ਉਪਲਬੱਧ ਹੈ ਜਿਸ ਵੀ ਕਿਸਾਨ ਨੂੰ ਬੀਜ ਚਾਹੀਦਾ ਹੈ ਉਹ ਲੈ ਸਕਦਾ ਹੈ। ਇਸ ਮੌਕੇ ਕਿਸਾਨਾਂ/ਕਿਸਾਨ ਬੀਬੀਆਂ ਨੂੰ ਆਪਣੇ ਘਰਾਂ ਵਿੱਚ ਘਰੇਲੂ ਬਗੀਚੀ ਲਗਾਉਣ ਲਈ ਸ਼ਬਜੀਆ ਦੀਆਂ ਕਿੱਟਾਂ ਮੁਫਤ ਵੰਡੀਆਂ ਗਈਆਂ।
No comments:
Post a Comment