ਚੰਡੀਗੜ੍ਹ, ਗੁਰਨਾਮ ਸਾਗਰ 09 ਮਾਰਚ : ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਵਿੱਚ ਫਾਜ਼ਿਲਕਾ ਦੇ ਪਿੰਡ ਹੀਰਾਵਾਲੀ 'ਚ ਫੈਲ ਰਹੀਆਂ ਕੈਂਸਰ, ਕਾਲਾ ਪੀਲੀਆ ਦੀਆਂ ਬਿਮਾਰੀਆਂ ਦਾ ਮਸਲਾ ਅੱਜ ਵਿਧਾਨ ਸਭਾ ਵਿੱਚ ਚੁੱਕਿਆ ਗਿਆ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮਾਮਲਾ ਚੁੱਕਦੇ ਹੋਏ ਕਿਹਾ ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸ ਦੀ ਸਮੇਂ ਵੀ ਇਸ ਪਿੰਡ ਦੇ ਲੋਕ ਬਿਮਾਰੀਆਂ ਦੀ ਜਕੜ ਵਿੱਚ ਆ ਰਹੇ ਹਨ।
ਪਿੰਡ ਵਾਸੀਆਂ ਵੱਲੋਂ ਇਥੇ ਚੱਲ ਰਹੀ ਸ਼ਰਾਬ ਦੀ ਫੈਕਟਰੀ ਦਾ ਵਿਰੋਧ ਕਰਦੇ ਹੋਏ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ । ਸੰਘਰਸ਼ਕਾਰੀ ਲੋਕਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਹ ਕਾਂਗਰਸ ਵਿਚ ਮੰਤਰੀ ਰਹੇ ਰਾਣਾ ਸੋਢੀ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਵਿਧਾਨ ਸਭਾ ਵਿਚ ਮਸਲਾ ਚੁੱਕਦੇ ਹੋਏ ਇਸ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਹਰਪਾਲ ਸਿੰਘ ਚੀਮਾ ਧਰਨਕਾਰੀਆਂ ਪਿੰਡ ਵਾਸੀਆਂ ਕੋਲ ਗਏ ਸਨ ਤੇ ਉਨ੍ਹਾਂ ਦੀ ਸਮੱਸਿਆ ਨੂੰ ਸੁਣਿਆ ਸੀ। ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਦੀ ਅਪੀਲ ਕੀਤੀ ਸੀ। ਪਿੰਡ ਵਾਸੀਆਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਅੱਜ ਹਰਪਾਲ ਸਿੰਘ ਚੀਮਾ ਨੇ ਇਸ ਵਾਅਦੇ ਨੂੰ ਵਿਧਾਨ ਸਭਾ ਵਿੱਚ ਚੁੱਕਿਆ।
No comments:
Post a Comment