ਚੰਡੀਗੜ੍ਹ, ਗੁਰਨਾਮ ਸਾਗਰ 19 ਮਾਰਚ : ਏ ਬੀ ਪੀ-ਸੀ ਵੋਟਰ ਵੱਲੋਂ ਕੀਤੇ ਗਏ ਸਰਵੇ ਮੁਤਾਬਕ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ਦੀ ਰਾਏ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਹੈ, ਜਿਸ ਨੂੰ ਲੋਕ ਇਕ ਬਦਲਾਅ ਦੀਆਂ ਨਜ਼ਰਾਂ ਨਾਲ ਦੇਖਦੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਚੈਨਲ ਵੱਲੋਂ ਕਰਵਾਏ ਗਏ ਸਰਵੇ ਨੇ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਰਵੇ ਮੁਤਾਬਕ ਆਮ ਆਦਮੀ ਪਾਰਟੀ ਨੂੰ 51 ਤੋਂ 57 ਸੀਟਾਂ ਦਿੱਤੀਆਂ ਗਈਆਂ ਹਨ, ਜਦੋਂ ਕਿ ਸੱਤਾਧਾਰੀ ਕਾਂਗਰਸ ਨੂੰ 43 ਤੋਂ 49 ਸੀਟਾਂ, ਅਕਾਲੀ ਦਲ ਨੂੰ 12-18 ਸੀਟਾਂ, ਭਾਜਪਾ ਨੂੰ 0-5 ਅਤੇ ਹੋਰ ਨੂੰ 0-3 ਸੀਟਾਂ ਦਿੱਤੀਆਂ ਗਈਆਂ ਹਨ। ਵੋਟ ਫੀਸਦੀ ਦੇ ਹਿਸਾਬ ਨਾਲ ਵੀ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਮਿਲੀ ਹੈ 'ਆਪ' ਨੂੰ 37 ਫੀਸਦੀ ਜਦੋਂ ਕਿ ਸੱਤਾਧਾਰੀ ਕਾਂਗਰਸ ਨੂੰ 32 ਫੀਸਦੀ, ਅਕਾਲੀ ਦਲ ਨੂੰ 21 ਅਤੇ ਭਾਜਪਾ ਤੇ ਹੋਰ ਨੂੰ 5-5 ਫੀਸਦੀ ਵੋਟ ਦਿੱਤੀ ਗਈ ਹੈ।*
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਦਿਖਾਈ ਦਿੰਦੀ ਹੈ ਜਿਹੜੀ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਉਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਸ਼ੇ ਖਤਮ ਕਰਨ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਤੇ ਹੋਰ ਤਰ੍ਹਾਂ ਤਰ੍ਹਾਂ ਦਾ ਮਾਫੀਆ ਖਤਮ ਕਰਨ ਅਤੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਜਦੋਂ ਸੱਤਾ ਵਿੱਚ ਆ ਗਏ ਤਾਂ ਉਹ ਸੱਤਾ ਦੇ ਨਸ਼ੇ ਵਿੱਚ ਲੋਕਾਂ ਨਾਲ ਕੀਤੇ ਸਭ ਵਾਅਦੇ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਹਨ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਮਨਾਉਣ ਲਈ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਹਨ, ਪ੍ਰੰਤੂ ਅੱਜ ਤੱਕ ਕੈਪਟਨ ਆਪਣੇ ਮੁਲਾਜ਼ਮਾਂ ਨੂੰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਰਕਾਰ ਨੂੰ ਇਕ ਅਧਿਕਾਰੀ ਕੋਲ ਠੇਕੇ ਉਤੇ ਦੇ ਦਿੱਤਾ ਹੈ, ਕੈਪਟਨ ਅਮਰਿੰਦਰ ਖੁਦ ਤਾਂ ਸ਼ਾਹੀ ਫਾਰਮਹਾਊਸ ਵਿੱਚੋਂ ਬਾਹਰ ਨਹੀਂ ਨਿਕਲਦੇ। ਠੇਕੇ ਉਤੇ ਸਰਕਾਰ ਚਲਾਉਣ ਵਾਲੇ ਅਧਿਕਾਰੀ ਕੈਪਟਨ ਅਮਰਿੰਦਰ ਦੀ ਦੇ ਹੁਕਮਾਂ ਉਤੇ ਦਿਨੋਂ ਦਿਨ ਲੋਕ ਵਿਰੋਧੀ ਨੀਤੀਆਂ ਲਿਆ ਰਹੇ ਹਨ। ਪੰਜਾਬ ਵਿੱਚ ਅਕਾਲੀਆਂ ਵੱਲੋਂ ਸ਼ੁਰੂ ਕੀਤੇ ਗਏ ਹਰ ਤਰ੍ਹਾਂ ਦੇ ਮਾਫੀਆ ਨੂੰ ਅੱਜ ਕੈਪਟਨ ਸਰਕਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਧੋਖੇ ਕਰਕੇ ਹੁਣ ਮੂੰਹ ਨਹੀਂ ਲਾਉਣਗੇ। ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਬਣ ਚੁੱਕਿਆ ਹੈ ਜਿਸ ਨੂੰ ਲੋਕ ਸਭ ਤੋਂ ਵੱਧ ਨਫਰਤ ਕਰਦੇ ਹਨ। ਲੋਕ ਅਕਾਲੀ ਦਲ ਦਾ ਨਾਮ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਿਲੀ ਭੁਗਤੀ ਕਰਕੇ ਹੀ ਅੱਜ ਪੰਜਾਬ ਸਮੇਤ ਦੇਸ਼ ਦੇ ਕਿਸਾਨ ਮੁਸੀਬਤ ਵਿੱਚੋਂ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਆਪਣੀ ਨਿੱਜੀ ਲਾਭ ਦੇਖਦੇ ਹੋਏ ਉਨ੍ਹਾਂ ਲੋਕਾਂ ਲਈ ਕੁਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਲਈ ਦਾਅ ਉਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਮੌਤ ਦੇ ਵਰੰਟ ਦੱਸ ਰਿਹਾ ਹੈ, ਇਨ੍ਹਾਂ ਦੋਵੇਂ ਅਕਾਲੀ ਅਤੇ ਕਾਂਗਰਸ ਪਾਰਟੀ ਨੇ ਇਨ੍ਹਾਂ ਮੌਤਾਂ ਦੇ ਵਰੰਟਾਂ ਉਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਵਿੱਚ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਅਤੇ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਲਈ ਦਸਤਖਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। 2022 ਦੀਆਂ ਚੋਣਾਂ ਵਿੱਚ ਇਨ੍ਹਾਂ ਦੋਵੇਂ ਲੋਕ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਹੁਣ ਪੰਜਾਬ ਦੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਮੁਤਾਬਕ ਸਰਕਾਰ ਬਣਾਉਣ ਲਈ ਹੋਰ ਸਖਤ ਮਿਹਨਤ ਕਰੇਗੀ ਅਤੇ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਲਈ ਹੀ ਕੰਮ ਕਰੇਗੀ।
No comments:
Post a Comment