ਚੰਡੀਗੜ੍ਹ, ਗੁਰਨਾਮ ਸਾਗਰ 09 ਮਾਰਚ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਉੱਤੇ ਚਰਚਾ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਸ਼ਬਦਾਂ ਦਾ ਹੇਰ-ਫੇਰ ਅਤੇ ਝੂਠੇ ਅੰਕੜਿਆਂ ਦੀ ਖੇਡ ਦੱਸਦਿਆਂ 2022 ਦੀਆਂ ਚੋਣਾਂ ਲਈ ਸਟੰਟ ਕਰਾਰ ਦਿੱਤਾ।
ਵਿਧਾਨ ਸਭਾ ਵਿੱਚ ਬਜਟ ਉਤੇ ਚਰਚਾ ਕਰਦੇ ਹੋਏ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਬਜਟ ਵਿੱਚ ਲੋਲੀਪੋਪ ਅਤੇ ਲਾਰਿਆਂ ਤੋਂ ਇਲਾਵਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਔਰਤਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦੇਣ ਦਾ ਵਾਅਦਾ ਕੀਤਾ ਗਿਆ ਹੈ, ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਅੱਧੇ ਪਿੰਡਾਂ ਵਿੱਚ ਤਾਂ ਸਰਕਾਰੀ ਬੱਸ ਹੀ ਨਹੀਂ ਜਾਂਦੀ। ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਮੇਰੇ ਹਲਕੇ ਦੇ ਪਿੰਡ ਬਹਾਦਰਪੁਰ ਦੇ ਕਿਸਾਨਾਂ ਨੂੰ ਕਾਰਪੋਰੇਟ ਸੁਸਾਇਟੀ ਵੱਲੋਂ ਨੋਟਿਸ ਜਾਰੀ ਹੋ ਚੁੱਕੇ ਹਨ ਕਿ ਜੇਕਰ ਕਰਜ਼ਾ ਵਾਪਸ ਨਾ ਕੀਤਾ ਤਾਂ ਉਨ੍ਹਾਂ ਉੱਤੇ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਇਹ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਕਾਰਨ ਸਰਕਾਰ ਦੀ ਆਮਦਨੀ ਘੱਟ ਹੋਈ ਹੈ, ਜਦੋਂ ਕਿ ਇਸ ਕਾਲ ਦੌਰਾਨ ਖਰਚੇ ਵੀ ਘੱਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਦੇ ਖਰਚੇ ਘੱਟ ਨਹੀਂ ਕਰ ਰਹੇ, ਆਪਣੇ ਢਿੱਡ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ, ਸਿਹਤ ਸਮੇਤ ਹੋਰਨਾਂ ਵਿਭਾਗਾਂ ਵਿੱਚ ਵੀ ਕੌਮੀ ਔਸਤ ਤੋਂ ਘੱਟ ਖਰਚ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਬਾਬਾ ਅੰਬੇਦਕਰ ਸਾਹਿਬ ਜੀ ਸਮੇਤ ਹੋਰ ਚੇਅਰ ਸਥਾਪਤ ਕਰਨ ਦੀ ਗੱਲ ਕੀਤੀ ਗਈ, ਹੈਰਾਨੀ ਵਾਲੀ ਗੱਲ ਹੈ ਕਿ ਇਸ ਤੋਂ ਪਹਿਲਾਂ 2019-2020 ਦੇ ਬਜਟ ਵਿੱਚ ਵੀ ਚੇਅਰ ਸਥਾਪਤ ਕਰਨ ਦੀ ਗੱਲ ਕੀਤੀ ਗਈ ਸੀ, ਹੁਣ ਫਿਰ ਇਹ ਦੁਹਰਾਇਆ ਗਿਆ ਹੈ।
ਵਿਧਾਇਕ ਅਮਨ ਅਰੋੜਾ ਨੇ ਵਿਅੰਗਮਈ ਢੰਗ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਨੂੰ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਬੜੇ ਵਧੀਆ ਢੰਗ ਨਾਲ 2022 ਦੀਆਂ ਚੋਣਾਂ ਦਾ ਨਿਸ਼ਾਨਾ ਲਗਾਉਣ ਲਈ ਕੰਮ ਕੀਤਾ ਹੈ। ਇਸ ਬਜਟ ਉਤੇ ਲੋਕ ਕਾਂਗਰਸ ਨੂੰ ਜ਼ਰੂਰ ਪੁੱਛਣਗੇ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਹ ਅਜੇ ਤੱਕ ਕਿਉਂ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਹ ਬਜਟ 2022 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਂ ਸਾਲਾਂ ਦੇ ਬਜਟ ਵਿੱਚ ਕਰਜ਼ੇ ਦੀ ਪੰਡ ਨੂੰ ਉਤਾਰਨ ਸਬੰਧੀ ਕੋਈ ਵੀ ਰੋਡ ਮੈਪ ਤਿਆਰ ਨਹੀਂ ਕੀਤਾ ਗਿਆ।
ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਚਰਚਾ ਕਰਦਿਆਂ ਕਿਹਾ ਕਿ ਬਜਟ ਸਿਰਫ ਸ਼ਬਦਾਂ ਦੀ ਹੇਰ-ਫੇਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਅੰਕੜਿਆਂ ਦੀ ਖੇਡ ਤੋਂ ਇਲਾਵਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਜੋ ਪੋਸਟ ਮੈਟ੍ਰਿਕ ਵਜੀਫੇ ਦਾ ਜ਼ਿਕਰ ਕੀਤਾ ਗਿਆ ਹੈ, ਉਸ ਵਿੱਚ ਰਹਿੰਦੇ ਬਕਾਏ ਨੂੰ ਦੇਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਘਰ ਘਰ ਰੁਜ਼ਾਗਰ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਜਦੋਂ ਬੇਰੁਜ਼ਾਗਰ ਨੌਜਵਾਨ ਰੁਜ਼ਗਾਰ ਮੰਗਦੇ ਹਨ ਤਾਂ ਪੁਲਿਸ ਵੱਲੋਂ ਬੇਰਹਿਮੀ ਨਾਲ ਕੁੱਟੇ ਜਾਂਦੇ ਹਨ, ਜਿਸਦੀ ਤਾਜ਼ਾ ਉਦਾਹਰਣ ਕੱਲ੍ਹ ਮਹਿਲਾ ਦਿਵਸ ਵਾਲੇ ਦਿਨ ਪਟਿਆਲਾਂ ਵਿੱਚ ਕੁੱਟੀਆਂ ਗਈਆਂ ਬੇਰੁਜ਼ਗਾਰ ਅਧਿਆਪਕਾਂ ਦੀ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਨਾਲ ਸਰਕਾਰ ਨੇ ਵਾਅਦੇ ਕੀਤੇ ਸਨ, ਪ੍ਰੰਤੂ ਬਜਟ ਵਿੱਚ ਕੁਝ ਨਹੀਂ ਰੱਖਿਆ ਗਿਆ।
ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਰੋਪੜ ਜ਼ਿਲ੍ਹੇ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਇਸ ਇਲਾਕੇ ਵਿੱਚ ਬਿਜਲੀ ਥਰਮਲ ਸਿਰਫ ਇਕ ਇਕ ਰੁਜ਼ਗਾਰ ਵਾਲੀ ਥਾਂ ਸੀ ਜਿਸ ਨੂੰ ਹੁਣ ਪੰਜਾਬ ਸਰਕਾਰ ਵੇਚਣ ਦੀ ਤਿਆਰੀ ਕਰ ਰਹੀ ਹੈ
No comments:
Post a Comment