SBP GROUP

SBP GROUP

Search This Blog

Total Pageviews

ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ*

 ਐਸ.ਏ.ਐਸ.ਨਗਰ, ਗੁਰਪ੍ਰੀਤ ਸਿੰਘ ਕਾਂਸਲ 05 ਮਾਰਚ:

ਸਕੂਲੀ ਵਿਦਿਆਰਥੀਆਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ, ਕੇ.ਵੀ.ਕੇ., ਮੁਹਾਲੀ ਵੱਲੋਂ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ, ਡਾ.ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸਕੂਲ ਪੱਧਰੀ ਗਤੀਵਿਧੀਆਂ ਦੀ ਯੋਜਨਾ ਉਲੀਕੀ ਗਈ।

ਇਸ ਜਾਗਰੂਕਤਾ ਪ੍ਰੋਗਰਾਮ ਦੇ ਹਿੱਸੇ ਵਜੋਂ, ਸਰਕਾਰੀ ਮਿਡਲ ਸਕੂਲ, ਸਲਾਮਤਪੁਰ ਵਿਖੇ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਕੋਆਰਡੀਨੇਟਰ ਡਾ. ਵਿਕਾਸ ਫੂਲੀਆ ਅਤੇ ਡਾ. ਹਰਮੀਤ ਕੌਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਵਰਗੀਆਂ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਡਾ. ਫੂਲੀਆ ਨੇ ਵਿਦਿਆਰਥੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਆਪਣੇ ਮਾਪਿਆਂ ਅਤੇ ਗੁਆਂਢੀਆਂ ਦਰਮਿਆਨ ਜਾਗਰੂਕਤਾ ਫੈਲਾਉਣ ਲਈ ਸੇਧ ਦਿੱਤੀ।
ਡਾ. ਹਰਮੀਤ ਕੌਰ ਨੇ ਭਵਿੱਖ ਵਿੱਚ ਸਾਫ਼ ਵਾਤਾਵਰਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੀ ਵੰਡੇ ਗਏ।
ਸਕੂਲ ਇੰਚਾਰਜ ਸ੍ਰੀਮਤੀ ਰਣਜੀਤ ਕੌਰ ਨੇ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਕੇ.ਵੀ.ਕੇ ਫੈਕਲਟੀ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਪੰਜਾਹ (50) ਵਿਦਿਆਰਥੀ ਮੌਜੂਦ ਸਨ।

No comments:


Wikipedia

Search results

Powered By Blogger