ਐਸ. ਏ. ਐਸ. ਨਗਰ, ਗੁਰਪ੍ਰੀਤ ਸਿੰਘ ਕਾਂਸਲ 20 ਮਾਰਚ : ਸ੍ਰੀ ਸਤਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਮੁਲਜ਼ਮ ਮੋਹਿਤ ਕੁਮਾਰ ਨੂੰ ਕਾਬੂ ਕਰ ਕੇ ਉਸ ਪਾਸੋ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ ਕੀਤਾ।
ਐਸ.ਐਸ.ਪੀ ਸਤਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਉਮਰ ਕਰੀਬ 25 ਸਾਲ ਵਾਸੀ ਪਿੰਡ ਮੁਨਸੀਵਾਲਾ ਥਾਣਾ ਦਿੜਬਾ, ਜਿਲ੍ਹਾ ਸੰਗਰੂਰ, ਹਾਲ ਵਾਸੀ ਮਕਾਨ ਨੰਬਰ 127 ਅਜਾਦ ਕਲੋਨੀ, ਬਲੌਂਗੀ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਰਹਿਣ ਵਾਲਾ ਹ, ਜੋ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਮੁਲਜ਼ਮ ਮੋਹਿਤ ਕੁਮਾਰ ਸੁੰਨਸਾਨ ਰਸਤਿਆਂ 'ਤੇ ਇਕੱਲੇ ਜਾ ਰਹੇ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਪਾਸੋਂ ਮੋਬਾਇਲ ਫੋਨ ਆਦਿ ਦੀ ਖੋਹ ਕਰਦਾ ਸੀ।
ਮੁਲਜ਼ਮ ਨੂੰ ਕਰਾਇਮ ਬਰਾਂਚ ਮੋਹਾਲੀ ਦੀ ਟੀਮ ਨੇ ਦਸਹਿਰਾ ਗਰਾਊਂਡ ਬਲੌਗੀ ਵਿੱਚ ਕਾਬੂ ਕਰਕੇ ਗ੍ਰਿਫਤਾਰ ਕੀਤਾ ਹੈ। ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਿਸ ਮੋਬਾਇਲ ਦੀ ਵੀ ਉਹ ਵਰਤੋਂ ਕਰ ਰਿਹਾ ਹੈ। ਉਹ ਵੀ ਉਸ ਨੇ ਬਲੌਂਗੀ ਵਿੱਚ ਹੀ ਸੁੰਨਸਾਨ ਜਗ੍ਹਾ ਪਰ ਇਕੱਲੇ ਜਾ ਰਹੇ ਵਿਅਕਤੀ ਪਾਸੋਂ ਖੋਹ ਕੀਤਾ ਸੀ।ਇਸ ਸਬੰਧ ਵਿੱਚ ਪਹਿਲਾਂ ਹੀ ਥਾਣਾ ਬਲੌਂਗੀ ਵਿਖੇ ਮੁਕੱਦਮਾ ਨੰਬਰ ਦਰਜ ਹੈ।
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਇਸ ਦੀ ਡੂੰਘਾਈ ਨਾਲ ਪੁੱਛ ਪੜਤਾਲ ਕਰਨ ਤੇ ਹੋਰ ਵੀ ਖੋਹ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕਦਾ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।
No comments:
Post a Comment