ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 13 ਮਾਰਚ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜਾਦਾ ਅਜੀਤ ਸਿੰਘ ਨਗਰ, ਵੱਲੋਂ ਭਾਰਤ ਦੀ ਅਜਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨਾਂ ਸਬੰਧੀ ਭਾਰਤ ਦਾ ਅਜਾਦੀ ਸੰਘਰਸ਼ ਵਿਸ਼ੇ ਉਪਰ ਇਕ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਤੋਂ 443 ਡੈਲੀਗੇਟ ਰਜਿਸਟਰ ਹੋਏ ।
ਇਸ ਵੈਬੀਨਾਰ ਵਿਚ ਡਾ. ਮਹੁੰਮਦ ਇਦਰੀਸ਼ ਮੁਖੀ ਇਤਿਹਾਸ ਵਿਭਾਗ , ਪੰਜਾਬੀ ਯੂਨੀਵਰਸਿਟੀ , ਪਟਿਆਲਾ ਅਤੇ ਡਾ. ਅਸ਼ਵਨੀ ਕੁਮਾਰ , ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ , ਬਠਿੰਡਾ ਉਚੇਚੇ ਤੌਰ ਤੇ ਸ਼ਾਮਿਲ ਹੋਏ ।
ਡਾ ਅਸ਼ਵਨੀ ਕੁਮਾਰ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਭਾਰਤ ਦੀ ਅਜਾਦੀ ਦੇ ਸੰਘਰਸ਼ ਵਿਚ ਔਰਤਾਂ ਦੇ ਯੋਗਦਾਨ ਬਾਰੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ।
ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਨਿਰਮਾਣ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਪ੍ਰੇਰਿਆ । ਵੈਬੀਨਾਰ ਦੇ ਕੋ-ਕਨਵੀਨਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਸਾਡੀ ਲੱਹੂ ਭਿੱਜੀ ਤਵਾਰੀਖ ਬਾਰੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ ਹੈ । ਕਨਵੀਨਰ ਪ੍ਰੋ. ਘਣਸ਼ਾਮ ਸਿੰਘ ਨੇ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਅਜਿਹੇ ਹੋਰ ਵੈਬੀਨਾਰ ਕਰਵਾਉਣ ਦੀ ਆਸ ਪ੍ਰਗਟਾਈ।
No comments:
Post a Comment