ਐਸ.ਏ.ਐਸ. ਨਗਰ,ਗੁਰਪ੍ਰੀਤ ਸਿੰਘ ਕਾਂਸਲ 08 ਮਾਰਚ :ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ੍ਰੀ ਗਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਪਿੰਡ ਕਾਦੀਮਾਜਰਾ ਵਿਖੇ ਖੋਲੇ ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਇੰਟਰਕਰਾਪਿੰਗ ਕਰਨ ਦੇ ਫਾਇਦੇ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਮਾਜਰੀ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਫਾਰਮ ਸਕੂਲ ਦੇ ਪੰਜਵੇਂ ਸ਼ੈਸਨ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਖਰਚੇ ਘਟਾ ਕੇ ਵੱਧ ਮੁਨਾਫ਼ਾ ਕਮਾਉਣ ਬਾਰੇ ਅਤੇ ਨਾਲ ਸਹਾਇਕ ਧੰਦੇ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਡਿਪਟੀ ਡਾਇਰੈਕਟਰ (ਡੇਅਰੀ) ਡਾ ਗੁਰਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਦੇ ਤੌਰ ਤੇ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਸਬੰਧੀ ਅਤੇ ਡੇਅਰੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਖੇਤੀਬਾੜੀ ਵਿਕਾਸ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਦਵਾਈਆਂ ਦੀ ਵਰਤੋਂ ਕਰਨ ਦੀ ਸਲਾਹ ਦਿੰਦਿਆਂ ਕਿਹਾ ਫਸਲਾਂ ਚ ਦਵਾਈਆਂ ਦੀ ਵਰਤੋਂ ਕਰਨ ਲਈ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਨਾਲ ਸੰਪਰਕ ਰੱਖਿਆ ਜਾਵੇ ।
ਇਸ ਮੌਕੇ ਵਿਭਾਗ ਦੇ ਸ੍ਰੀ ਕੁਲਦੀਪ ਸਿੰਘ ਏ.ਐਸ.ਆਈ,ਜਸਵੰਤ ਸਿੰਘ, ਸਵਿੰਦਰ ਕੁਮਾਰ ਏ.ਟੀ.ਐਮ ਅਤੇ ਤਰਲੋਚਨ ਸਿੰਘ ਨੰਬਰਦਾਰ ਨਿਰਮਲ ਸਿੰਘ ਸਰਪੰਚ, ਕਮਲਦੀਪ ਸਿੰਘ ਅਤੇ ਹੋਰ ਕਿਸਾਨ ਹਾਜਰ ਸਨ।
No comments:
Post a Comment