ਕੁਰਾਲੀ ,ਗੁਰਪ੍ਰੀਤ ਸਿੰਘ ਕਾਂਸਲ 16 ਮਾਰਚ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਮਿਸ਼ਨ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ ਦੇ ਸੀਜ਼ਨ ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਮੇਲਾ ਪਿੰਡ ਕਾਲੇਵਾਲ ਵਿਖੇ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਬਲਾਕ ਮਾਜਰੀ ਦੀ ਟੀਮ ਵੱਲੋਂ ਲਗਾਇਆ ਗਿਆ।
ਇਸ ਮੌਕੇ ਡਾ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਦੱਸਿਆ ਕਿ ਵਿਸ਼ੇਸ਼ ਕਿਸਾਨ ਸਿਖਲਾਈ / ਜਾਗਰੂਕਤਾ ਕੈਂਪ ਪਿੰਡਾਂ ਵਿੱਚ ਲਗਾਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਫਾਇਦੇ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ । ਪਿੰਡ ਕਾਲੇਵਾਲ ਵਿਖੇ ਲਗਾਏ ਕਿਸਾਨ ਜਾਗਰੂਕਤਾ ਮੇਲੇ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਅਤੇ ਸਾਉਣੀ ਦੀਆਂ ਫਸਲਾਂ ਲਈ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕਿਸਾਨ ਸੁਰਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਕਿਸਾਨ ਸੱਜਣ ਸਿੰਘ ਮੈਂਬਰ ਕਿਸਾਨ ਗਰੁੱਪ,ਮਹਾਂ ਸਿੰਘ,ਪਟਵਾਰੀ ਅਮਰੀਕ ਸਿੰਘ, ਜਸਵਿੰਦਰ ਸਿੰਘ,ਮੋਹਨ ਸਿੰਘ ਅਤੇ ਵਿਭਾਗ ਦੇ ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ) ਡਾ ਜਸਵਿੰਦਰ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ ਅਤੇ ਸਵਿੰਦਰ ਕੁਮਾਰ ਅਤੇ ਕਿਸਾਨ ਮੌਜ਼ੂਦ ਸਨ।
No comments:
Post a Comment