Thursday, April 15, 2021

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 33,186 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 15 ਅਪਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 33,906 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 33,186 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 9585, ਪਨਸਪ ਨੇ 8723, ਵੇਅਰ ਹਾਊਸ ਨੇ 4598, ਮਾਰਕਫੈੱਡ ਨੇ 7797 ਮੀਟ੍ਰਿਕ ਟਨ, ਐਫ. ਸੀ. ਆਈ. ਨੇ 2483 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਹੈ। 



ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਹੈ। 

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger