SBP GROUP

SBP GROUP

Search This Blog

Total Pageviews

ਕੈਪਟਨ ਸਰਕਾਰ ਕਣਕ ਦੀ ਖਰੀਦ, ਬਾਰਦਾਨਾ ਅਤੇ ਅਦਾਇਗੀ ਕਰਨ ਵਿੱਚ ਹੋਈ ਫੇਲ: ਕੁਲਤਾਰ ਸਿੰਘ ਸੰਧਵਾਂ

 ਚੰਡੀਗੜ੍ਹ, 29 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਾੜੀ ਦੇ ਸੀਜਨ ਦੌਰਾਨ ਸੂਬੇ ਭਰ 'ਚ ਕਣਕ ਦੀ ਖਰੀਦ, ਬਾਰਦਾਨਾ, ਪੈਸਿਆਂ ਦੀ ਅਦਾਇਗੀ ਅਤੇ ਹੋਰ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ। ਕੈਪਟਨ ਸਰਕਾਰ ਨੂੰ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਣਕ ਦੀ ਖਰੀਦ ਬਾਰੇ ਕੀਤੇ ਮਾੜੇ ਪ੍ਰਬੰਧਾਂ ਕਾਰਨ ਪੰਜਾਬ ਦੇ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਮੰਡੀਆਂ ਵਿੱਚ ਬਾਰਦਾਨੇ ਦੀ ਘਾਟ, ਕਣਕ ਦੀ ਚੁਕਾਈ ਨਾ ਹੋਣ ਅਤੇ ਪੈਸਿਆਂ ਦੀ ਅਦਾਇਗੀ ਵਿੱਚ ਆ ਰਹੀਆਂ ਸਮੱਸਿਆਵਾਂ ਨੇ ਕਿਸਾਨਾਂ ਨੂੰ ਪ੍ਰੇਸਾਨ ਕਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਮੰਡੀਆਂ ਵਿੱਚ 48 ਫੀਸਦੀ ਕਣਕ ਪਈ ਹੈ, ਜੋ ਅਜੇ ਤੱਕ ਮੰਡੀਆਂ ਵਿੱਚੋਂ ਚੁੱਕੀ ਨਹੀਂ ਗਈ।


 ਇਹ ਸਭ ਬਾਰਦਾਨੇ ਦੀ ਸਮੇਂ ਸਿਰ ਪ੍ਰਾਪਤੀ ਨਾ ਹੋਣ ਕਾਰਨ ਹੋ ਰਿਹਾ ਹੈ। ਜਿਸ ਨਾਲ ਕੈਪਟਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ੍ਹ ਖੁੱਲ੍ਹ ਗਈ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਸਬਦੀ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਆਪਣੇ ਬੌਸ ਨਰਿੰਦਰ ਮੋਦੀ ਨੂੰ ਖੁਸ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਅਤੇ ਆੜਤੀਆਂ ਨੂੰ ਪ੍ਰੇਸਨ ਕਰ ਰਿਹਾ ਹੈ। ਕਿਸਾਨ ਪਹਿਲਾਂ ਹੀ ਨਰਿੰਦਰ ਮੋਦੀ ਵੱਲੋਂ ਦੇਸ ਵਿੱਚ ਲਾਗੂ ਕੀਤੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਘਰਾਂ ਤੋਂ ਦੂਰ ਦਿੱਲੀ ਦੀਆਂ ਸਰਹੱਤਾਂ 'ਤੇ ਬੈਠੇ ਹਨ।
ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕਣਕ ਦੀ ਆਮਦ ਤੋਂ ਤਿੰਨ ਮਹੀਨੇ ਪਹਿਲਾਂ ਖਰੀਦ ਦੇ ਸਮੁੱਚੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਉਨਾਂ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਵਿੱਚ ਸਮੇਂ ਸਿਰ ਬਾਰਦਾਨਾ ਨਹੀਂ ਪਹੁੰਚਿਆਂ, ਜਿਸ ਕਾਰਨ ਕਿਸਾਨਾਂ ਦੀ ਸੋਨੇ ਜਿਹੀ ਲੱਖਾਂ ਕੁਵਿੰਟਲ ਕਣਕ ਮੀਂਹ ਕਾਰਨ ਖਰਾਬ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੰਡੀਆਂ ਵਿੱਚ ਪਈ ਕਣਕ ਨੂੰ ਜਲਦੀ ਤੋਂ ਜਲਦੀ ਚੁੱਕੇ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਸਰਲ ਤਰੀਕੇ ਨਾਲ ਕਰਨ ਦਾ ਪ੍ਰਬੰਧ ਕਰੇ।

No comments:


Wikipedia

Search results

Powered By Blogger