ਚੰਡੀਗੜ, ਗੁਰਨਾਮ ਸਾਗਰ 10 ਅਪ੍ਰੈਲ : ਆਮ ਆਦਮੀ ਪਾਰਟੀ ਦਾ ਕਾਫਿਲਾ ਪੰਜਾਬ ਵਿੱਚ ਹਰ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਵੱਡੇ ਵੱਡੇ ਲੋਕ ਰੋਜ਼ ਪਾਰਟੀ ਵਿੱਚ ਸ਼ਮਾਲ ਹੋ ਰਹੇ ਹਨ। ਸ਼ਨੀਵਾਰ ਨੂੰ ਸੁਪਰੀਮ ਕੋਰਟ ਦੀ ਸੀਨੀਅਰ ਐਡਵੋਕੇਟ ਮਹਿਲਾ ਸਮੇਤ ਪੰਜਾਬ ਦੇ ਕਈ ਪ੍ਰਭਾਵਸ਼ਾਲੀ ਨੇਤਾ ਪਾਰਟੀ ਵਿੱਚ ਹੋਏ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਆਪ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਇਨਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਅੱਜ ਸੀਨੀਅਰ ਐਡਵੋਕੇਟ ਦੀਪ ਸ਼ਿਖਾ ਅਰੋੜਾ ਅਤੇ ਕਾਂਗਰਸ ਪਾਰਟੀ ਦੇ ਐਸ.ਸੀ ਵਿੰਗ ਦੇ ਜਨਰਲ
ਸਕੱਤਰ ਅਤੇ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜ਼ਿਲਾ ਪ੍ਰਧਾਨ ਰਹਿ ਚੁੱਕੇ ਨੇਤਾ ਗੁਰਪ੍ਰੀਤ
ਸਿੰਘ ਚੱਬਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਦੀਪਸ਼ਿਖਾ ਅਰੋੜਾ ਪੰਜਾਬ ਅਤੇ
ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਵਕਾਲਤ ਕਰ ਚੁੱਕੀ ਹੈ। ਉਹ ਆਪਣੇ ਸਾਥੀਆਂ
ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨਾਂ ਤੋਂ ਇਲਾਵਾ ਗੁਰਦਾਸਪੁਰ ਤੋਂ ਕਾਂਗਰਸ ਦੇ
ਸਾਬਕਾ ਜ਼ਿਲਾ ਪ੍ਰਧਾਨ ਸਤਨਾਮ ਸਿੰਘ, ਅਨਿਲ ਕੁਮਾਰ ਨੀਲਾ, ਦਿਲਬਾਗ ਸਿੰਘ, ਅਵਤਾਰ ਸਿੰਘ,
ਰਣਜੋਧ ਸਿੰਘ, ਮਨੋਹਰਜੀਤ ਸਿਘ, ਅੰਮ੍ਰਿਤਸਰ ਤੋਂ ਅਵਤਾਰ ਸਿੰਘ ਅਤੇ ਫ਼ਾਜ਼ਿਲਕਾ ਤੋਂ ਸਰਵਨ
ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਅੱਜ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਪੜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਮੁਫ਼ਤ ਵਿੱਚ ਚੰਗਾ ਇਲਾਜ ਹੋ ਰਿਹਾ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧਦੇ ਹੋਏ ਸ੍ਰੀ ਚੀਮਾ ਨੇ ਕਿਹਾ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਕੀਤੇ ਸਨ, ਉਨਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਦੇ ਸਭ ਤੋਂ ਨਿਕੰਮੇ ਅਤੇ ਆਲਸੀ ਮੁੱਖ ਮੰਤਰੀ ਸਾਬਤ ਹੋਏ ਹਨ, ਜਿਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨਾਂ ਨੂੰ ਧੋਖਾਂ ਦਿੱਤਾ।
ਇਸ ਸਮੇਂ ਪਾਰਟੀ ਦੇ ਨੌਜਵਾਨ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਔਰਤਾਂ ਦੀ ਆਜ਼ਾਦੀ ਲਈ ਆਵਾਜ਼ ਚੁਕਦੀ ਰਹੀ ਹੈ। ਇਸ ਲਈ ਹੁੱਣ ਪੰਜਾਬ ਦੀਆਂ ਔਰਤਾਂ ਵੱਡੀ ਗਿਣਤੀ 'ਚ ਆਪਣੇ ਘਰਾਂ ਤੋਂ ਨਿਕਲ ਕੇ ਆਪ ਵਿੱਚ ਸ਼ਾਮਲ ਹੋ ਲੱਗੀਆਂ ਹਨ।
No comments:
Post a Comment