ਖਰੜ, ਮਾਜਰੀ ਜਸਬੀਰ ਸਿੰਘ 16 ਅਪ੍ਰੈਲ : ਡਾ. ਜਸਕਿਰਨਦੀਪ ਕੌਰ ਨੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਅਹੁਦਾ ਸੰਭਾਲ ਲਿਆ । ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਬਦਲੀ ਦੇ ਹੁਕਮ ਸਿਹਤ ਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵਲੋਂ ਕਲ ਕੀਤੇ ਗਏ ਸਨ। ਬੂਥਗੜ੍ਹ ਹਸਪਤਾਲ ਦੇ ਪਹਿਲੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਦੀ ਬਦਲੀ ਰੂਪਨਗਰ ਦੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਹੋਈ ਹੈ। ਹਸਪਤਾਲ ਦੇ ਸਟਾਫ਼ ਨੇ ਨਵੇਂ ਐਸ.ਐਮ.ਓ. ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਸਕਿਰਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸੰਭਾਲ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਿਹਤਰ ਅਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਜਿਸ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੋਵੇਗੀ ਕਿ ਸਿਹਤ ਬਲਾਕ ਬੂਥਗੜ੍ਹ ਵਿਚ ਵੱਧ ਤੋਂ ਵੱਧ ਕੋਵਿਡ ਟੀਕਾਕਰਨ ਅਤੇ ਸੈਂਪਲਿੰਗ ਹੋਵੇ ਤਾਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ।
No comments:
Post a Comment