ਖਰੜ, ਜਸਬੀਰ ਸਿੰਘ 06 ਅਪਰੈਲ : ਕਣਕ ਦੀ ਫ਼ਸਲ ਦੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਐਸ.ਐਸ.ਪੀ. 'ਤੇ ਕਿਸਾਨਾਂ ਦੀ ਫ਼ਸਲਾ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਖਰੜ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਇਸ ਮੌਕੇ ਸ਼੍ਰੀ ਸ਼ਰਮਾ ਨੇ ਕਿਹਾ ਕਿ ਮੰਡੀਆਂ
ਵਿੱਚ ਖਰੀਦ ਪ੍ਰਬੰਧ ਵੱਡੇ ਪੱਧਰ ਉਤੇ ਮੁਕੰਮਲ ਕਰ ਲਏ ਗਏ ਹਨ ਤੇ ਰਹਿੰਦੇ ਪ੍ਰਬੰਧ ਛੇਤੀ
ਹੀ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਬਾਰਦਾਨੇ ਸਮੇਤ ਹੋਰ ਕਿਸੇ ਵੀ ਚੀਜ਼ ਸਬੰਧੀ
ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਤੈਅ ਸਮੇਂ ਤਹਿਤ ਕਿਸਾਨਾਂ ਨੂੰ ਫ਼ਸਲ ਦੀ
ਅਦਾਇਗੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਮੰਡੀਆਂ ਵਿੱਚ ਹੱਥ ਧੋਣ, ਮਾਸਕ ਅਤੇ ਸਮਾਜਕ ਵਿੱਥ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ
ਦੱਸਿਆ ਕਿ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ
ਹੈ ਤਾਂ ਜੋ ਮੰਡੀਆਂ ਵਿੱਚ ਬਹੁਤ ਜ਼ਿਆਦਾ ਲੋਕ ਇਕੱਠੇ ਨਾ ਹੋਣ ਅਤੇ ਕੋਰੋਨਾ ਸਬੰਧੀ ਬਚਾਅ
ਹੋ ਸਕੇ।
ਮਾਰਕਿਟ ਕਮੇਟੀ, ਚੇਅਰਮੈਨ ਨੇ ਲੋਕਾਂ ਨੂੰ
ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਚਲਾਈ ਜਾ ਰਹੀ ਕੋਵਿਡ
ਵੈਕਸੀਨੇਸ਼ਨ ਮੁਹਿੰਮ ਤਹਿਤ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਅਤੇ ਨਾਲ ਹੀ ਪੰਜਾਬ ਸਰਕਾਰ
ਵੱਲੋਂ ਬਣਾਏ ਜਾ ਰਹੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਜ਼ਰੂਰ ਬਣਵਾ ਲਏ ਜਾਣ।
No comments:
Post a Comment