ਚੰਡੀਗੜ, ਗੁਰਨਾਮ ਸਾਗਰ 09 ਅਪ੍ਰੈਲ : ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਪੰਜਾਬੀ ਅਕੈਡਮੀ ਦੇ ਚੇਅਰਮੈਨ ਹਰਸ਼ਰਨ ਸਿੰਘ ਬੱਲੀ ਸ਼ਰਧਾਲੂਆਂ ਵਜੋਂ ਸਾਮਲ ਹੋਏ। ਇਸ ਸਮੇਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ
ਇਹ ਸਾਡਾ ਸੁਭਾਗ ਹੈ ਕਿ ਅਸੀਂ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ, ਜਿਨਾਂ ਮਾਨਵਤਾ ਦੀ ਆਜ਼ਾਦੀ ਅਤੇ ਭਾਈਚਾਰਕ ਸਾਂਝ ਲਈ ਮਹਾਨ ਬਲੀਦਾਨ ਦਿੱਤਾ। ਉਨਾਂ ਕਿਹਾ ਗੁਰੂ ਤੇਗ ਬਹਾਦਰ ਜੀ ਦਾ ਦਰਸਾਇਆ ਮਾਰਗ 21ਵੀਂ ਸਦੀ ਵਿੱਚ ਵੀ ਵਿਸ਼ਵ ਪੱਧਰ 'ਤੇ ਧਰੂ ਤਾਰੇ ਵਾਂਗ ਚਮਕ ਰਿਹਾ ਹੈ, ਜੋ ਦੂਜੇ ਧਰਮਾਂ ਦੇ ਲੋਕਾਂ ਦੇ ਮਾਨਵੀਂ ਹੱਕੀ ਦੀ ਆਜ਼ਾਦੀ ਦਾ ਹੋਕਾ ਦਿੰਦਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਭਾਰਤ ਦੇ ਇਤਿਹਾਸ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਆਪਣਾ ਵਿਸ਼ੇਸ਼ ਸਥਾਨ ਰੱਖਦੀ ਹੈ, ਜਿਸ ਨਾਲ ਸਿੱਖ ਕੌਮ ਨੂੰ ਦੂਜੇ ਧਰਮਾਂ ਦੇ ਲੋਕਾਂ ਦੇ ਮਾਨਵੀਂ ਹੱਕਾਂ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਮਿਲਦੀ ਹੈ
No comments:
Post a Comment