SBP GROUP

SBP GROUP

Search This Blog

Total Pageviews

Thursday, June 17, 2021

ਸਮਾਰਟ ਵਿਲੇਜ ਸਕੀਮ: ਜਿ਼ਲ੍ਹੇ ਦੇ ਪਿੰਡਾਂ ਵਿੱਚ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ

 ਐਸ.ਏ.ਐਸ. ਨਗਰ, 17 ਜੂਨ : ਸਮਾਰਟ ਵਿਲੇਜ ਸਕੀਮ ਫੇਜ਼ -02 ਤਹਿਤ ਜਿ਼ਲ੍ਹੇ ਵਿੱਚ 103 ਕਰੋੜ ਰੁਪਏ ਦੀ ਲਾਗਤ ਵਾਲੇ 1462 ਪ੍ਰੋਜੈਕਟ ਸੈਂਕਸ਼ਨ ਹੋਏ ਸਨ, ਜਿਨ੍ਹਾਂ ਵਿੱਚੋਂ 1140 ਪ੍ਰੋਜੈਕਟ ਜਾਰੀ ਹਨ ਤੇ ਹੁਣ ਤੱਕ ਕਰੀਬ 58 ਕਰੋੜ ਰੁਪਏ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਖਰਚੇ ਜਾ ਚੁੱਕੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਕਾਸ ਸਕੀਮਾਂ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।


ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਅਰਬਨ ਇਨਵਾਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਫੇਜ਼ 02 ਤਹਿਤ ਕਰੀਬ 30.55 ਕਰੋੜ ਰੁਪਏ ਦੀ ਲਾਗਤ ਨਾਲ 87 ਪ੍ਰੋਜੈਕਟ ਉਲੀਕੇ ਗਏ ਹਨ ਤੇ 63 ਪ੍ਰੋਜੈਕਟਾਂ ਸਬੰਧੀ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਕਰੀਬ 04 ਕਰੋੜ 40 ਲੱਖ ਰੁਪਏ ਖ਼ਰਚੇ ਜਾ ਚੁੱਕੇ ਹਨ।


ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿ਼ਲ੍ਹੇ ਵਿੱਚ ਯੋਗ ਲਾਭਪਾਤਰੀਆਂ ਦੇ ਯੂਡੀਆਈਡੀ ਕਾਰਡ ਵੀ ਬਣਾਏ ਜਾ ਰਹੇ ਹਨ ਤੇ ਹੁਣ ਤੱਕ 5525 ਕਾਰਡ ਬਣਾਏ ਜਾ ਚੁੱਕੇ ਹਨ।  

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਣਾ ਅਤੇ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਪਿੰਡਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਸਿਵਲ ਡਿਸਪੈਂਸਰੀ ਆਦਿ ਇਸ ਸਕੀਮ ਦਾ ਹਿੱਸਾ ਹਨ।

ਪੰਜਾਬ ਅਰਬਨ ਇਨਵਾਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਫੇਜ਼ 02 ਤਹਿਤ ਸ਼ਹਿਰੀ ਖੇਤਰਾਂ ਦੇ ਢਾਂਚੇ ਦੇ ਵਿਕਾਸ, ਸ਼ਹਿਰੀ ਆਬਾਦੀ ਨੂੰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ, ਵਾਟਰ ਸਪਲਾਈ, ਸੀਵਰੇਜ, ਪਾਣੀ ਦੇ ਨਿਕਾਸੀ ਸਾਧਨਾਂ ਦੀ ਸਫ਼ਾਈ ਆਦਿ ਸਮੇਤ ਸ਼ਹਿਰੀ ਖੇਤਰ ਦੇ ਵਿਕਾਸ ਲਈ ਵੱਖ ਵੱਖ ਪ੍ਰੋਜਕੈਟਾਂ ਉਤੇ ਕੰਮ ਕੀਤਾ ਜਾ ਰਿਹਾ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚਲੇ ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਪੱਤਰ ਯੂ ਡੀ ਆਈ ਡੀ ਬਨਵਾਉਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਇਹ ਹਾਲੇ ਤੱਕ ਇਹ ਪਛਾਣ ਪੱਤਰ ਨਹੀ ਬਣਵਾਏ।

ਉਨ੍ਹਾਂ ਦੱਸਿਆ ਕਿ  ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਸਰਕਾਰੀ ਸਕੀਮਾਂ ਜਾਂ ਸਹੂਲਤਾਂ ਦਾ ਲਾਭ ਦੇਣ ਲਈ ਵਿਲੱਖਣ ਪਛਾਣ ਪੱਤਰ (ਯੂਡੀਆਈਡੀ) ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਕਾਰਡ ਸਬੰਧੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਸਾਇਬਰ ਕੈਫੇ, ਗਰਾਮ ਸੁਵਿਧਾ ਕੇਂਦਰ, ਸੇਵਾ ਕੇਂਦਰ, ਸਿਹਤ ਕੇਂਦਰ, ਸਮਾਜਕ ਸੁਰੱਖਿਆ ਵਿਭਾਗ ਵੱਲੋਂ ਲਾਏ ਜਾਂਦੇ ਕੈਂਪਾਂ ਜ਼ਰੀਏ ਪੋਰਟਲ http://www.swavlambancard.gov.in/ 'ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਵਿਲੱਖਣ ਪਛਾਣ ਪੱਤਰ ਉਹ ਦਿਵਿਆਂਗ ਪ੍ਰਾਪਤ ਕਰ ਸਕਦੇ ਹਨ,ਜਿਨ੍ਹਾਂ ਕੋਲ ਸਿਹਤ ਵਿਭਾਗ ਵੱਲੋਂ ਆਫਲਾਈਨ ਜਾਰੀ ਕੀਤਾ ਦਿਵਿਆਂਗਤਾ ਸਰਟੀਫਿਕੇਟ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੀਵ ਗੁਪਤਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਕਮਲ ਗਰਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਕਾਸ ਸਕੀਮਾਂ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

No comments:


Wikipedia

Search results

Powered By Blogger