Saturday, June 12, 2021

ਬਸਪਾ ਪੰਜਾਬ ਦੀਆਂ 20 ਸੀਟਾਂ 'ਤੇ ਚੋਣ ਮੈਦਾਨ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ

ਚੰਡੀਗੜ੍ਹ 12 ਜੂਨ : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ 'ਚ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 97 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗਾ ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ 'ਤੇ ਚੋਣ ਮੈਦਾਨ ਵਿਚ ਉਤਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਹੋ ਗਈ ਹੈ ਅਤੇ ਇਸ ਸਮਝੌਤੇ ਅਧੀਨ ਬਸਪਾ ਦੁਆਬੇ ਦੀਆਂ 8, ਮਾਲਵੇ ਦੀਆਂ 7 ਅਤੇ ਮਾਝੇ ਦੀਆਂ 5 ਸੀਟਾਂ 'ਤੇ ਵਿਧਾਨਸਭਾ ਚੋਣਾਂ ਲੜੇਗੀ। ਬਹੁਜਨ ਸਮਾਜ ਪਾਰਟੀ ਸ੍ਰੀ ਕਰਤਾਰਪੁਰ ਸਾਹਿਬ ਜਲੰਧਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਕਪੂਰਥਲਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ ਸੀਟ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਪਠਾਨਕੋਟ ਸ਼ਹਿਰੀ, ਸੁਜ਼ਾਨਪੁਰ, ਭੋਆ ਸੀਟ, ਮੋਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸੀਟ 'ਤੇ ਚੋਣ ਮੈਦਾਨ ਵਿਚ ਉਤਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿਚ ਦੋਹਾਂ ਪਾਰਟੀਆਂ ਨੇ ਪਾਰਲੀਮੈਂਟ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਨ੍ਹਾਂ ਚੋਣਾਂ ਵਿਚ ਅਕਾਲੀ-ਬਸਪਾ ਗਠਜੋੜ ਨੇ ਇਤਿਹਾਸਕ ਜਿੱਤ ਹਾਸਲ ਕਰਦੇ ਹੋਏ 13 ਵਿਚੋਂ 12 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ।

: ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ 'ਚ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 97 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗਾ ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ 'ਤੇ ਚੋਣ ਮੈਦਾਨ ਵਿਚ ਉਤਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਹੋ ਗਈ ਹੈ ਅਤੇ ਇਸ ਸਮਝੌਤੇ ਅਧੀਨ ਬਸਪਾ ਦੁਆਬੇ ਦੀਆਂ 8, ਮਾਲਵੇ ਦੀਆਂ 7 ਅਤੇ ਮਾਝੇ ਦੀਆਂ 5 ਸੀਟਾਂ 'ਤੇ ਵਿਧਾਨਸਭਾ ਚੋਣਾਂ ਲੜੇਗੀ। ਬਹੁਜਨ ਸਮਾਜ ਪਾਰਟੀ ਸ੍ਰੀ ਕਰਤਾਰਪੁਰ ਸਾਹਿਬ ਜਲੰਧਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਕਪੂਰਥਲਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ ਸੀਟ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਪਠਾਨਕੋਟ ਸ਼ਹਿਰੀ, ਸੁਜ਼ਾਨਪੁਰ, ਭੋਆ ਸੀਟ, ਮੋਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸੀਟ 'ਤੇ ਚੋਣ ਮੈਦਾਨ ਵਿਚ ਉਤਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿਚ ਦੋਹਾਂ ਪਾਰਟੀਆਂ ਨੇ ਪਾਰਲੀਮੈਂਟ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਨ੍ਹਾਂ ਚੋਣਾਂ ਵਿਚ ਅਕਾਲੀ-ਬਸਪਾ ਗਠਜੋੜ ਨੇ ਇਤਿਹਾਸਕ ਜਿੱਤ ਹਾਸਲ ਕਰਦੇ ਹੋਏ 13 ਵਿਚੋਂ 12 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ।

No comments:

SBP GROUP

SBP GROUP

Search This Blog

Total Pageviews

Wikipedia

Search results

Powered By Blogger