Wednesday, June 9, 2021

ਸੇਵਾ ਕੇਂਦਰਾਂ ਦੇ ਸਮੇਂ 'ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਐਸ.ਏ.ਐਸ ਨਗਰ, 9 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ ਦਿਆਲਨ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।


ਉਨ੍ਹਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ 'ਚ ਆਇਆ ਜਾ ਸਕਦਾ ਹੈ ਅਤੇ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ।

ਸ਼੍ਰੀ ਦਿਆਲਨ ਨੇ ਕਿਹਾ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ 'ਚ ਆਉਣਾ ਚਾਉਂਦੇ ਹਨ ਸੇਵਾ ਕੇਂਦਰ ਦੀਆਂ ਸੇਵਾਵਾ ਲੈ ਸਕਦੇ ਹਨ ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger