ਮੋਹਾਲੀ 9 ਜੂਨ :ਨੇੜ ਭਵਿੱਖ ਵਿੱਚ ਪੰਜਾਬ ਵਿੱਚ ਚਾਰ ਵੱਡੇ ਸਕੈਂਡਲ ਹੋਏ ਹਨ ਜਿੰਨਾਂ ਦਾ ਸੰਬੰਧ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਜੁੜਦਾ ਹੈ।ਪਰ ਸਰਕਾਰ ਅਜੇ ਤੱਕ ਉਹਨਾਂ ਨੂੰ ਬਚਾਉਣ ‘ਤੇ ਲੱਗੀ ਹੋਈ ਹੈ। ਕੋਵਿਡ ਵੈਕਸੀਨ ਦੇ ਕਥਿਤ ਘੁਟਾਲੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਹੇਠ ਮੁਹਾਲੀ ਦੇ ਐੱਸਐੱਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਸਿੱਧੂ ਸਮੇਤ ਮੇਅਰ ਜੀਤੀ ਸਿੱਧੂ, ਕਾਂਗਰਸ ਆਗੂ ਦਪਿੰਦਰ ਸਿੰਘ ਢਿੱਲੋਂ, ਉਦੈਵੀਰ ਸਿੰਘ ਢਿੱਲੋਂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਉੱਤੇ ਕੋਵਿਡ ਨਿਯਮਾਂ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਸਬੂਤ ਵਜੋਂ ਕਾਂਗਰਸੀ ਆਗੂਆਂ ਵੱਲੋਂ ਕੀਤੇ ਜਾ ਰਹੇ ਇਕੱਠਾਂ ਦੀਆਂ ਫੋਟੋਆਂ ਵੀ ਪੇਸ਼ ਕੀਤੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਾਰਵਾਈ ਨਹੀਂ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਧਾਨ ਰਣਜੀਤ ਸਿੰਘ ਗਿੱਲ, ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਧਾਨ ਕੁਲਦੀਪ ਕੌਰ ਕੰਗ, ਅਕਾਲੀ ਦਲ ਸ਼ਹਿਰੀ ਦੇ ਪ੍ਧਾਨ ਕਮਲਜੀਤ ਸਿੰਘ ਰੂਬੀ, ਯੂਥ ਅਕਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਸ਼ਹਿਰੀ ਪ੍ਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋ ਸੰਗਤੀਆ, ਅਰਵਿੰਦਰ ਸਿੰਘ ਕੰਗ, ਰਣਜੀਤ ਸਿੰਘ ਧੀਰਾ ਵੀ ਹਾਜ਼ਰ ਸਨ। ਐੱਸਐੱਸਪੀ ਸਤਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਦਿੱਤੀ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ। ਲਿਹਾਜ਼ਾ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀਆਂ ਸਾਨੂੰ ਸਾਰਿਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ।
No comments:
Post a Comment