SBP GROUP

SBP GROUP

Search This Blog

Total Pageviews

Sunday, June 20, 2021

ਸੁਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਚ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਐਸ.ਏ.ਐਸ ਨਗਰ, 20 ਜੂਨ : ਪੰਜਾਬ ਸਰਕਾਰ ਵੱਲੋਂ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾਂ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 25 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

                ਬੁਲਾਰੇ ਨੇ ਦੱਸਿਆ ਕਿ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ। ਅੱਤਵਾਦ ਜਾਂ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀਆਂ ਅਤੇ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਤੇ ਤਕਨਾਲੋਜੀ ਅਤੇ ਪ੍ਰਵੀਨ ਕਿੱਤਿਆਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਨਾਲ ਇੱਕ ਚਾਂਦੀ ਦਾ ਗੋਲਡ ਪਾਲਿਸ਼ਡ ਮੈਡਲ ਅਤੇ ਗਰਮ ਸ਼ਾਲ ਦੇਕੇ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਜਿਨ੍ਹਾਂ ਕਰਮਚਾਰੀਆਂ ਨੇ ਅਣਥੱਕ ਮਿਹਨਤ ਨਾਲ ਸ਼ਲਾਘਾਯੋਗ ਡਿਊਟੀਆਂ ਨਿਭਾਈਆਂ ਹਨ, ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਬੰਧਤ ਵਿਭਾਗ ਆਪਣੇ ਪ੍ਰਬੰਧਕੀ ਵਿਭਾਗ ਦੇ ਉੱਚ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਸਰਕਾਰ ਨੂੰ ਭੇਜ ਸਕਦੇ ਹਨ। " ਪੰਜਾਬ ਸਰਕਾਰ ਪ੍ਰਮਾਣ ਪੱਤਰ-2021" ਲਈ, ਯੋਗ ਸਿਫਾਰਸ਼ਾਂ, ਸਬੰਧਤ ਅਧਿਕਾਰੀ / ਕਰਮਚਾਰੀ / ਵਿਅਕਤੀ ਦੀ ਜੀਵਨੀ, ਬਾਇਓ ਡਾਟਾ ਅਤੇ ਉਸ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਦੱਸਦੇ ਹੋਏ, ਉਸਦੀਆਂ ਕੁੱਲ ਪੰਜ ਕਾਪੀਆਂ ਪੰਜਾਬੀ ਅਤੇ ਅੰਗਰੇਜ਼ੀ 'ਚ ਭੇਜਣੀਆਂ ਲਾਜ਼ਮੀ ਹਨ।

No comments:


Wikipedia

Search results

Powered By Blogger