Wednesday, June 16, 2021

ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਕਰਨ ਦੇ ਚਾਹਵਾਨ ਪ੍ਰਾਰਥੀਆਂ ਲਈ ਮੁਫ਼ਤ ਕਾਊਂਸਲਿੰਗ ਮੁਹੱਈਆ ਕਰਾਏਗਾ ਰੋਜਗਾਰ ਵਿਭਾਗ: ਰਾਜੀਵ ਕੁਮਾਰ ਗੁਪਤਾ

 ਐਸ.ਏ.ਐਸ ਨਗਰ, 16 ਜੂਨ  : ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੀਵ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮਿਸ਼ਨ ਅਧੀਨ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਦੀ ਮਦਤ ਲਈ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਤੇ ਟਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਦੀ ਸੁ਼ਰੂਆਤ ਕੀਤੀ ਜਾ ਚੁੱਕੀ ਹੈ। ਜਿਸ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾ ਰਹੀ ਹੈ। ਇਸ ਲਈ ਪ੍ਰਾਰਥੀਆਂ ਦੀ ਸ਼ਨਾਖਤ ਕੀਤੀ ਜਾਵੇਗੀ। 



             ਸ੍ਰੀ ਗੁਪਤਾ ਨੇ ਦੱਸਿਆ ਕਿ ਐਸ.ਏ.ਐਸ ਨਗਰ ਜ਼ਿਲ੍ਹੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇਛੁੱਕ ਹਨ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਐਸ.ਏ.ਐਸ ਨਗਰ ਦੇ ਲਿੰਕ https://tinyurl.com/foreignstudyMohali ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ ਉਹ  https://tinyurl.com/foreignplacementMohali  ਲਿੰਕ ਤੇ ਰਜਿਸਟਰ ਕਰ ਸਕਦੇ ਹਨ। ਇਹਨਾਂ ਪ੍ਰਾਰਥੀਆਂ ਦੀ ਰੋਜ਼ਗਾਰ ਵਿਭਾਗ ਵੱਲੋਂ ਮੁਫ਼ਤ ਕਾਊਂਸਲਿੰਗ ਕੀਤੀ ਜਾਵੇਗੀ। ਇਸ ਕਾਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਿਲ ਨਾ ਆਵੇ । ਇਸ ਤੋਂ ਇਲਾਵਾ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਐਸ.ਏ.ਐਸ ਨਗਰ ਜਿ਼ਲ੍ਹਾ ਪ੍ਰਬੰਧਕੀ ਕੰਪਲੇਕਸ , ਤੀਜੀ ਮੰਜਿਲ ਕਮਰਾ ਨੰ: 461 ਡੀ.ਸੀ., ਕੰਪਲੈਕਸ ਐਸ.ਏ.ਐਸ ਨਗਰ ਵਿਖੇ ਨਿੱਜੀ ਤੌਰ ਤੇ ਜਾ ਕੇ ਰਜਿਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 6280554158 ਤੇ ਸੰਪਰਕ ਕਰੋ।



No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger