Wednesday, June 16, 2021

ਕੈਂਪਸ ਅੰਬੈਸਡਰ ਨੂੰ ਇਲੈਕਸ਼ਨ ਸਟਾਰ ਬਨਣ ਤੇ ਦਿੱਤਾ ਜਾਵੇਗਾ ਪ੍ਰਮਾਣ-ਪੱਤਰ ਅਤੇ ਤੋਹਫਾ: ਜਿਲ੍ਹਾ ਚੋਣ ਅਫ਼ਸਰ

 ਐਸ.ਏ.ਐਸ.ਨਗਰ, 16 ਜੂਨ :     ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਅਤੇ ਵੱਧ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੁਨੀਵਰਸਿਟੀ ਅਤੇ ਕਾਲਜਾਂ ਵਿੱਚ ਨਿਯੁਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਨੂੰ ਹਰ ਮਹੀਨੇ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਵੋਟਰ ਪੋਰਟਲ (www. voterportal.eci.gov.in) ਅਤੇ https://www.nvsp.in ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ ਸਟਾਰ ਬਨਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਹਿਲੇ ਜੇਤੂ ਨੂੰ 5 ਜੂਨ, 2021 ਤੋਂ 4 ਜੁਲਾਈ 2021 ਵਿਚਕਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਅਧਾਰ ’ਤੇ ਚੁਣਿਆ ਜਾਵੇਗਾ।


 ਕੈਂਪਸ ਅੰਬੈਸਡਰ ਨੂੰ ਇਲੈਕਸ਼ਨ ਸਟਾਰ ਬਨਣ ਤੇ ਪ੍ਰਮਾਣ-ਪੱਤਰ ਅਤੇ ਤੋਹਫਾ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਸਮੂਹ ਕੈਂਪਸ ਅੰਬੈਸਡਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਦੀ ਰਿਪਰੋਟ ਜ਼ਿਲ੍ਹੇ ਦੇ ਚੋਣ ਤਹਿਸੀਲਦਾਰ ਪਾਸ ਮਿਤੀ 4, ਜੁਲਾਈ 2021 ਤੱਕ ਜਮ੍ਹਾ ਕਰਵਾਈ ਜਾਵੇਗੀ। ਦਸੰਬਰ, 2021 ਦੇ ਅੰਤ ਤੱਕ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਦਾ 25 ਜਨਵਰੀ, 2022 ਨੂੰ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ।ਚੋਣਾਂ ਵਿੱਚ 18 ਸਾਲ ਜਾਂ ਵੱਧ ਉਮਰ ਦੇ ਵੱਧ ਤੋਂ ਵੱਧ ਵੋਟ ਬਣਾਉਣ ਲਈ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਅਧਾਰ ਤੇ  ਕਾਲਜਾਂ ਦੇ ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਨੂੰ ਵੀ ਇਲੈਕਸ਼ਨ ਸਟਾਰ ਬਣਨ ਦਾ ਮੌਕਾ ਦਿੱਤਾ ਗਿਆ ਹੈ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger