SBP GROUP

SBP GROUP

Search This Blog

Total Pageviews

Friday, June 18, 2021

ਸੰਭਾਵੀ ਹੜਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਰੀਖਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਆਨਲਾਈਨ ਮੀਟਿੰਗ

ਐਸ ਏ ਐਸ ਨਗਰ, 18 ਜੂਨ :ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ।ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਸੰਭਾਵੀ ਹੜਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਰੀਖਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।


ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ 'ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ।



ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫਾਈ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ।

ਉਹਨਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਖੇਤਰਾਂ ਦੀਆਂ ਸਟਰੋਮ ਡਰੇਨਾਂ ਨੂੰ ਸਾਫ ਕੀਤਾ ਜਾਵੇ ਅਤੇ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਹੱਦਾਂ ਵਿੱਚੋਂ ਲੰਘਦੇ ਨਿਕਾਸੀ ਨਾਲਿਆਂ ਤੇ ਚੋਆ ਦੀ ਡੀ ਸਿਲਟਿੰਗ ਕਾਰਵਾਈ ਜਾਵੇ। ਇਸ ਦੇ ਨਾਲ ਨਾਲ ਸਾਰੇ ਪੰਪਿੰਗ ਸੈਟਾਂ ਨੂੰ ਵੀ ਚਾਲੂ ਹਾਲਤ ਵਿੱਚ ਤਿਆਰ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਮਾਨ, ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ , ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ ਪੀਣ ਦੇ ਸਮਾਨ ਦਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ।

ਹੜ੍ਹ ਆਉਣ ਦੀ ਸਥਿਤੀ ਵਿੱਚ ਪ੍ਰਭਾਵਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ। ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਐਸ.ਡੀ.ਐਮਜ਼, ਤਹਿਸੀਲਦਾਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿੱਚ ਰਾਹਤ ਕੈਂਪ ਲਗਾਉਣ ਲਈ ਵੀ ਪ੍ਰਬੰਧ ਕਰਨ ਵਾਸਤੇ ਵੀ ਕਿਹਾ।

ਮਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ,  ਐਸ.ਡੀ.ਐਮ. ਡੇਰਾਬਸੀ ਕੁਲਦੀਪ ਬਾਵਾ, ਐਸ.ਡੀ.ਐਮ. ਖਰੜ ਹਿਮਾਂਸ਼ੂ ਜੈਨ, ਡੀ ਆਰ ਓ ਗੁਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:


Wikipedia

Search results

Powered By Blogger