Thursday, June 17, 2021

ਸ਼੍ਰੋਮਣੀ ਅਕਾਲੀ ਦਲ ਤੋਂ ਬੀਬੀ ਜਸਪ੍ਰੀਤ ਕੌਰ ਲੌਂਗੀਆ ਬਣੇ ਨਗਰ ਕੌਂਸਲ ਖਰੜ ਦੇ ਨਵੇਂ ਪ੍ਰਧਾਨ

ਖਰੜ 17 ਜੂਨ : ਲੰਬੇ ਸਮੇਂ ਦੀ ਉਡੀਕ ਬਾਅਦ ਨਗਰ ਕੌਂਸਲ ਖਰੜ ਦੇ ਪ੍ਰਧਾਨ ਦੀ ਹੋਈ ਚੋਣ   ਹੋਈ ਜਿਸ ਵਿੱਚ ਜਸਪ੍ਰੀਤ ਕੌਰ  ਲੌਂਗੀਆ ਸ਼੍ਰੋਮਣੀ ਅਕਾਲੀ ਦਲ ਨੂੰ ਨਗਰ ਕੌਂਸਲ ਖਰੜ ਦੀ ਪ੍ਰਧਾਨ ਬਣਾਇਆ ਗਿਆ ਇਸ ਦੌਰਾਨ ਖਰੜ ਦੇ ਐਮ ਐਲ ਏ ਨੇ ਕਿਸੇ ਵੀ ਪਾਰਟੀ ਦੇ ਹੱਕ ਵਿੱਚ ਆਪਣੀ ਵੋਟ ਨਾ ਭੁਗਤਾਈ ਅਤੇ ਨਵੇਂ ਬਣੇ ਪ੍ਰਧਾਨ ਜਸਪ੍ਰੀਤ ਕੌਰ ਲੋਗੀਆ ਨੂੰ ਨਗਰ ਕੌਂਸਲ ਖਰੜ ਦਾ ਪ੍ਰਧਾਨ ਬਣਨ , ਜਸਵੀਰ ਰਾਣਾ ਜੀ ਨੂੰ ਮੀਤ-ਪ੍ਰਧਾਨ ਗੁਰਦੀਪ ਕੌਰ ਜੀ ਨੂੰ ਸੀਨੀਅਰ ਮੀਤ ਪ੍ਰਧਾਨ ਨੂੰ ਪ੍ਰਧਾਨ ਬਣਨ ਦੀ ਵਧਾਈ ਦਿੱਤੀ 


 ਇਸ ਦੌਰਾਨ ਖਰੜ ਦੇ ਐਸ ਡੀ ਐਮ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਚੋਣ ਬਿਲਕੁੱਲ ਹੀ ਨਿਰਪੱਖ ਹੋਇਆ  ਜਿਸ ਵਿੱਚ ਅਕਾਲੀ ਦਲ ਨੂੰ ਬਹੁਮਤ ਮਿਲਣ ਤੇ ਅਕਾਲੀ ਦਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੂੰ ਨਗਰ ਕੌਂਸਲ ਖਰੜ ਦੀ ਪ੍ਰਧਾਨ  ਬਣਾਇਆ ਗਿਆ ਹੈ ਜਸਪ੍ਰੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ  ਖਰੜ ਸ਼ਹਿਰ ਦੇ ਰੁਕੇ ਹੋਏ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇਗਾ  ਇਸ ਦੌਰਾਨ ਹਲਕਾ ਇੰਚਾਰਜ ਸਰਦਾਰ ਰਣਜੀਤ ਸਿੰਘ ਗਿੱਲ ਅਕਾਲੀ ਦਲ ਨੇ ਕਿਹਾ ਕਿ ਇਹ ਅਕਾਲੀ ਦਲ ਦੀ ਸਚਾਈ ਦੀ ਜਿੱਤ ਹੋਈ ਹੈ ਅਤੇ ਅਕਾਲੀ ਦਲ ਦੇ ਮੈਂਬਰ ਪੂਰੀ ਤਨਦੇਹੀ ਦੇ ਨਾਲ ਖਰੜ ਦੇ  ਖਰੜ ਨਗਰ ਕੌਂਸਲ ਦੇ ਰੁਕੇ ਹੋਏ ਕੰਮਾਂ ਨੂੰ ਪੂਰਾ ਕਰਨਗੇ ਅਤੇ ਖਰੜ ਦੇ ਵਿਕਾਸ ਵਿੱਚ ਭਾਗੀਦਾਰ ਹੋਣਗੇ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger