ਐਸ.ਏ.ਐਸ.ਨਗਰ, 21 ਜੂਨ : ਮੈਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੀ ਹਾਂ ਅਤੇ ਮੈਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਈ ਹਾਂ। ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਵੱਲੋਂ ਇਸ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ । ਇਹ ਗੱਲ ਅੱਜ ਦੇਰ ਸ਼ਾਮ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਹਾਲੀ ਅਤੇ ਆਜ਼ਾਦ ਗਰੁੱਪ ਵੱਲੋਂ ਕੌਂਸਲਰ ਦੀ ਚੋਣ ਲੜ ਚੁੱਕੇ ਡਾ ਉਮਾ ਸ਼ਰਮਾ ਨੇ ਕਹੀ । ਪਿਛਲੇ ਲੰਮੇ ਸਮੇਂ ਤੋਂ ਔਰਤਾਂ ਦੀ ਸੁਰੱਖਿਆ ਅਤੇ ਹੱਕਾਂ ਦੇ ਲਈ ਸੰਘਰਸ਼ਸ਼ੀਲ ਅਤੇ ਆਜ਼ਾਦ ਗਰੁੱਪ ਦੀ ਸਰਗਰਮ ਮੈਂਬਰ ਡਾ ਉਮਾ ਸ਼ਰਮਾ ਨੇ ਸਪੱਸ਼ਟ ਕਿਹਾ ਕਿ ਉਹ ਅੱਜ ਫੇਜ਼ 2 ਵਿਖੇ ਸਥਿਤ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਸਿਰਫ਼ ਨਤਮਸਤਕ ਹੋਣ ਲਈ ਗਏ ਸਨ ਅਤੇ ਇਕ ਧਾਰਮਿਕ ਆਸਥਾ ਦੇ ਵਜੋਂ ਮੈਨੂੰ ਸਿਰੋਪਾ ਵੀ ਭੇਟ ਕੀਤਾ ਗਿਆ ,ਜਦਕਿ ਮੈਂ ਆਜ਼ਾਦ ਗਰੁੱਪ ਛੱਡਣ ਬਾਰੇ ਕਦੀ ਸੋਚ ਵੀ ਨਹੀਂ ਸਕਦੀ ਅਤੇ ਨਾ ਹੀ ਮੈਂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਕਬੂਲ ਕੀਤੀ ਹੈ ।
ਡਾ ਉਮਾ ਸ਼ਰਮਾ ਨੇ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਜ਼ਾਦ ਗਰੁੱਪ ਦੀ ਰਣਨੀਤੀ ਅਤੇ ਆਜ਼ਾਦ ਗਰੁੱਪ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਦੇ ਲਈ ਲਗਾਤਾਰ ਯਤਨਸ਼ੀਲ ਹਨ । ਡਾ ਉਮਾ ਸ਼ਰਮਾ ਨੇ ਕਿਹਾ ਕਿ ਕੁਲਵੰਤ ਸਿੰਘ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚਲਦਿਆਂ ਸ਼ਹਿਰ ਦੇ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਦੇ ਲਈ ਸੇਨੇਟਾਈਜ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ,ਜੋ ਕਿ ਲਗਾਤਾਰ ਜਾਰੀ ਹੈ ਅਤੇ ਇਸ ਮੁਹਿੰਮ ਦੇ ਅਧੀਨ ਮੋਹਾਲੀ ਕਾਰਪੋਰੇਸ਼ਨ ਅਧੀਨ ਆਉਂਦੇ ਖੇਤਰ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਨੂੰ ਵੀ ਸੇਨੇਟਾਈਜ਼ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ । ਡਾ ਉਮਾ ਸ਼ਰਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਆਜ਼ਾਦ ਗਰੁੱਪ ਵੱਲੋਂ ਕਈ ਵੈਕਸੀਨ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਈ ਜਾ ਚੁੱਕੀ ਹੈ ।ਡਾ ਉਮਾ ਸ਼ਰਮਾ ਨੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸਪੱਸ਼ਟ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਜੁਆਇਨ ਨਹੀਂ ਕੀਤੀ ਅਤੇ ਉਹ ਅੱਜ ਵੀ ਕੁਲਵੰਤ ਸਿੰਘ ਅਤੇ ਆਜ਼ਾਦ ਗਰੁੱਪ ਦੇ ਨਾਲ ਚੱਟਾਨ ਦੀ ਤਰ੍ਹਾਂ ਖਡ਼੍ਹੇ ਹਨ । ਅਤੇ ਮੇਰੇ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਤੱਥਾਂ ਤੋਂ ਕੋਹਾਂ ਦੂਰ ਹਨ ।


No comments:
Post a Comment