SBP GROUP

SBP GROUP

Search This Blog

Total Pageviews

ਸੂਬਾ ਸਰਕਾਰ ਪੇਂਡੂ ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ : ਸ. ਬਲਬੀਰ ਸਿੰਘ ਸਿੱਧੂ

 ਐਸ.ਏ.ਐਸ ਨਗਰ, 01 ਜੂਨ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਦੀ ਜੂ ਚ ਵਸੇ ਪਿੰਡ ਸੰਭਾਲਕੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ । ਇਸ ਚਾਰਦੀਵਾਰੀ ਦੇ ਅੰਦਰ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਅਤੇ ਪਾਰਕ ਤਿਆਰ ਕੀਤੇ ਜਾਣਗੇ । ਇਸ ਸਾਰੇ ਕਾਰਜ ਤੇ ਕਰੀਬ 20 ਲੱਖ ਰੁਪਏ ਖਰਚ ਹੋਣਗੇ । ਇਸ ਮੌਕੇ ਸ. ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਂਵੇ ਸੂਬਾ ਇਸ ਸਮੇਂ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ । ਪਰ ਸੂਬਾ ਸਰਕਾਰ ਪੇਂਡੂ ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ।ਸਾਲ 2021-22 ਦੌਰਾਨ ਪੇਂਡੂ ਕਾਇਆ ਕਲਪ ਰਣਨੀਤੀ ਤਹਿਤ ਸਕੂਲਾਂ ਦੀਆਂ ਲੋੜੀਂਦੀਆਂ ਇਮਾਰਤਾਂ ਦੀ ਉਸਾਰੀ, ਮੁਰੰਮਤ, ਪਾਰਕਾਂ , ਖੇਡ ਮੈਦਾਨਾਂ ਅਤੇ ਮਲਟੀ ਯੂਨਿਟ ਪਖਾਨਿਆਂ ਆਦਿ ਦੀ ਸਾਂਭ ਸੰਭਾਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।


ਸ. ਸਿੱਧੂ ਨੇ ਕਿਹਾ ਕਿ ਸਿੱਖਿਆ ਜੀਵਨ ਦੀ ਮੁੱਢਲੀ ਲੋੜ ਹੈ । ਇਸ ਨੂੰ ਪੂਰਾ ਕਰਨ ਲਈ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚੇ ਮੁਹੱਈਆ ਪਹਿਲਾ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਅਧਿਆਪਕਾਂ  ਅਤੇ ਵਿਦਿਆਰਥੀਆਂ ਨੂੰ ਕੋਈ ਮੁਸ਼ਿਕਲ ਨਾ ਆਵੇ ।ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉੱਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿਨ੍ਹਾਂ ਦੇ ਅਧੀਨ ਮਹਿਕਮੇ ਰਾਹੀਂ ਸਕੂਲ ਇਮਾਰਤਾਂ ਦੀ ਉਸਾਰੀਆਂ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਜਿਨ੍ਹਾਂ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਕੂਲਾਂ ਚ ਪੜ੍ਹਾਈ ਕਰਵਾਈ ਜਾ ਰਹੀ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ । ਸ. ਸਿੱਧੂ ਨੇ ਦੱਸਿਆ ਕਿ ਪਿੰਡ ਸੰਭਾਲਕੀ ਦੀ ਗਰਾਮ ਪੰਚਾਇਤ ਨੇ ਪਿੰਡ ਦੇ ਸਰਕਾਰੀ ਸਕੂਲ ਦੇ ਗਰਾਉਂਡ ਦੀ ਖਸਤਾ ਹਾਲਤ ਬਾਰੇ ਧਿਆਨ ਚ ਲਿਆਂਦਾ ਸੀ ਜਿਸ ਤੇ ਅਮਲ ਕਰਦੇ ਹੋਏ ਗਰਾਉਂਡ ਦੀ ਚਾਰ-ਦੀਵਾਰੀ ਕਰਨ ਅਤੇ ਡੂੰਘੇ ਪਾਸੇ ਜਿਥੇ ਕਿ ਬਰਸਾਤੀ ਪਾਣੀ ਇੱਕਠਾ ਹੋ ਜਾਂਦਾ ਦਾ ਪੱਧਰ ਉਚਾ ਚੁੱਕਣ , ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕਰਨ  ਅਤੇ ਪਾਰਕ ਬਣਾਉਣ ਲਈ 20 ਲੱਖ ਰੁਪਏ ਖਰਚ ਕੀਤੇ ਜਾਣਗੇ ।
ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੋਹਾਲੀ ਹਲਕੇ ਦੇ ਪਿੰਡ ਗੋਬਿੰਦਗੜ੍ਹ ,ਗੀਗੇ ਮਾਜਰਾ, ਕੁਰੜੀ, ਤੰਗੌਰੀ, ਲਾਂਡਰਾਂ, ਮਨੌਲੀ ਸਮੇਤ ਹੋਰ ਕਈ ਪਿੰਡਾਂ ਦੇ ਸਰਕਾਰੀ ਸਕੂਲਾਂ  ਦੀਆਂ ਇਮਾਰਤਾਂ ਦਾ ਸੁੰਦਰੀ ਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਚ 25-25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰਾਂ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ। ਉਨ੍ਹਾਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਕੋਵਿਡ ਕੋਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿੱਚ ਇਕ ਮੋਬਾਇਲ ਕੋਵਿਡ ਕੇਅਰ ਯੂਨਿਟ ਸਥਾਪਿਤ ਕੀਤੀ ਹੈ। ਜਿਨ੍ਹਾਂ ਪੇਂਡੂ ਲੋਕਾਂ ਕੋਲ ਸਿਹਤ ਸੇਵਾਵਾਂ ਤੱਕ ਸੀਮਤ ਪਹੁੰਚ ਹੈ ਉਨ੍ਹਾਂ ਨੂੰ ਸਹੂਲਤ ਮਹੁੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ।ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ , ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਰੜ ਹਿਤੇਨ ਕਪਲਾ, ਸਰਪੰਚ ਪਿੰਡ ਸੰਭਾਲਕੀ ਸਰੋਜ ਬਾਲਾ, ਨਿਸ਼ਾ ਰਾਣੀ, ਸੁਭਾਸ਼ ਚੰਦ, ਬ੍ਰਿਜ਼ ਬਾਲਾ, ਨਰਿੰਦਰ ਸ਼ਰਮਾ, ਗੁਰਵਿੰਦਰ ਸਿੰਘ (ਸਾਰੇ ਪੰਚ)  ਮੌਜ਼ੂਦ ਸਨ ।

No comments:


Wikipedia

Search results

Powered By Blogger