Sunday, June 20, 2021

ਕੈਪਟਨ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਪ੍ਰੋਫੈਸਰ ਆਫ ਸਿੱਖਿਜ਼ਮ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਦਾ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਉਤੇ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ।


ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ ਜੋਧ ਸਿੰਘ ਆਪਣੇ ਆਪ ਵਿੱਚ ਇਕ ਸੰਸਥਾ ਸਨ ਜਿਨ੍ਹਾਂ 'ਇਨਸਾਈਕਲੋਪੀਡੀਆ ਆਫ ਸਿੱਖਿਜ਼ਮ' (ਸਿੱਖ ਵਿਸ਼ਵਕੋਸ਼) ਦੇ ਮੁੱਖ ਸੰਪਾਦਕ ਵਜੋ ਸੇਵਾਵਾਂ ਨਿਭਾਉਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿੱਚ ਅਨੁਵਾਦ ਅਤੇ ਵਾਰਾਂ ਭਾਈ ਗੁਰਦਾਸ ਜੀ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਸਿੱਖ ਸਾਹਿਤਕ ਹਲਕਿਆਂ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਜਿਹੜਾ ਕਿ ਭਰਨਾ ਮੁਸ਼ਕਲ ਹੈ।

ਮੁੱਖ ਮੰਤਰੀ ਨੇ ਸ਼ੋਕਗ੍ਰਸਤ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger