SBP GROUP

SBP GROUP

Search This Blog

Total Pageviews

ਕੌਮੀ ਲੋਕ ਅਦਾਲਤ ਵਿੱਚ 1272 ਕੇਸਾਂ ਦਾ ਕੀਤਾ ਗਿਆ ਨਿਪਟਾਰਾ

 ਐਸ.ਏ.ਐਸ.ਨਗਰ, 10 ਜੁਲਾਈ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਅੱਜ  ਐਸ.ਏ.ਐਸ. ਨਗਰ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ।
ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੇਬਰ ਡਿਸਪਿਉਟਜ਼, ਲੈਂਡ ਐਕਿਉਜਿ਼ਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ।


ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 4050 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਨ੍ਹਾਂ ਵਿੱਚੋਂ 1272 ਕੇਸਾਂ ਦਾ ਸਮਝੌਤਾ ਨਾਲ ਨਿਪਟਾਰਾ ਕਰਕੇ ਕੁੱਲ 40,31,55,946/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਆਮ ਜਨਤਾ ਵੱਲੋਂ ਇਸ ਕੌਮੀ ਲੋਕ ਅਦਾਲਤ ਦਾ ਫਾਇਦਾ ਉਠਾਇਆ ਗਿਆ।
ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਆਰ.ਐਸ. ਰਾਏ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ। ਉਹਨ੍ਹਾਂ ਨੂੰ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਵੱਧ ਤੋਂ ਵੱਧ ਕੇਸਾਂ ਦੀ ਪਛਾਣ ਕਰਨ ਅਤੇ ਇਹਨਾਂ ਕੇਸਾਂ ਦਾ ਨਿਪਟਾਰਾ ਪ੍ਰੀ ਲੋਕ ਅਦਾਲਤ ਅਤੇ ਕੌਮੀ ਲੋਕ ਅਦਾਲਤ ਵਿਚ ਕਰਨ ਲਈ ਉਤਸ਼ਾਹਿਤ ਅਤੇ ਹਦਾਇਤ ਦਿੱਤੀ ਗਈ। 
ਜਸਟਿਸ ਅਜੈ ਤਿਵਾੜੀ ਨੇ ਪੱਤਰਕਾਰਾਂ ਵਲੋਂ ਲੋਕ ਅਦਾਲਤ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਮਾਨਯੋਗ ਜੱਜ ਸਾਹਿਬਾਨ ਵਲੋਂ ਮੀਡੀਆ ਰਾਹੀਂ ਆਮ ਲੋਕਾਂ ਨੂੰ ਵੀ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਸਾਰੀਆਂ ਪਾਰਟੀਆਂ ਆਪਣੇ ਆਪ ਨੂੰ ਜਿੱਤਿਆ ਮਹਿਸੂਸ ਕਰਦੀਆਂ ਹਨ। ਇਸ ਮੌਕੇ ਸ੍ਰੀ ਆਰ.ਐਸ. ਰਾਏ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਸ ਸ੍ਰੀ ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ ਅਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੀ ਉਨ੍ਹਾਂ ਨਾਲ ਹਾਜ਼ਰ ਸਨ।
ਇਸ ਲੋਕ ਅਦਾਲਤ ਦੌਰਾਨ, ਜਿਨ੍ਹਾਂ ਕੇਸਾਂ ਵਿਚ ਆਪਸੀ ਸਹਿਮਤੀ ਨਾਲ ਸਮਝੌਤਾ ਹੋਇਆ, ਤਿੰਨ ਕੇਸ ਜਿਹੜੇ ਕਿ ਸ੍ਰੀਮਤੀ ਸਿ਼ਖਾ ਗੋਇਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਕੋਰਟ ਵਿਚ ਲੰਬੇ ਸਮੇਂ ਤੋਂ ਲੰਬਤ ਸਨ, ਵਿਚ ਲੋਕ ਅਦਾਲਤ ਦੇ ਯਤਨਾਂ ਸਦਕਾ ਪਤੀ-ਪਤਨੀ ਵਿਚ ਆਪਸੀ ਸਹਿਮਤੀ ਨਾਲ ਮੁੜ ਵਸੇਬਾ ਕਰਵਾਉਣਾ ਮੁੱਖ ਰਿਹਾ। 
ਵੇਰਵਿਆਂ ਅਨੁਸਾਰ, ਸ੍ਰੀਮਤੀ ਨਿਰਮਲਾ ਦੇਵੀ ਵਲੋਂ ਆਪਣੇ ਪਤੀ ਰਾਜੇ਼ਸ ਕੁਮਾਰ ਖਿਲਾਫ ਹਿੰਦੂ ਮੈਰਿਜ ਐਕਟ ਦੀ ਧਾਰਾ 13 ਅਧੀਨ ਤਲਾਕ ਦੀ ਅਰਜੀ ਫਾਈਲ ਕੀਤੀ ਹੋਈ ਸੀ ਜਿਹੜੀ ਕਿ ਸ੍ਰੀਮਤੀ ਸਿ਼ਖਾ ਗੋਇਲ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਦੀ ਅਦਾਲਤ ਵਿਚ ਮਿਤੀ 24.02.2021 ਤੋਂ ਲੰਬਤ ਸੀ। ਦੋਵੇਂ ਧਿਰਾਂ ਜੋ ਕਿ ਪਿਛਲੇ 25 ਸਾਲਾਂ (ਮਈ 1995) ਤੋਂ ਅਲੱਗ ਰਹਿ ਰਹੀਆਂ ਸਨ। ਕੌਮੀ ਲੋਕ ਅਦਾਲਤ ਦੌਰਾਨ ਉਨ੍ਹਾਂ ਦੇ ਦੁਬਾਰਾ ਮੇਲ ਲਈ ਯਤਨ ਕੀਤੇ ਗਏ ਜੋ ਕਿ ਸਫਲ ਰਹੇ। ਕੌਮੀ ਲੋਕ ਅਦਾਲਤ ਨੇ ਦੋਨਾਂ ਧਿਰਾਂ ਨੂੰ ਗੱਲਬਾਤ ਦਾ ਮੰਚ ਪ੍ਰਦਾਨ ਕੀਤਾ ਜੋ ਉਨ੍ਹਾਂ ਲਈ ਲਾਹੇਬੰਦ ਸਾਬਿਤ ਹੋਇਆ ਅਤੇ ਲੋਕ ਅਦਾਲਤ ਦੌਰਾਨ ਉਨ੍ਹਾਂ ਨੂੰ ਮੁੜ ਇਕੱਠਿਆਂ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੋਵੇਂ ਪਾਰਟੀਆਂ 25 ਸਾਲ ਬਾਅਦ ਦੁਬਾਰਾ ਵਿਆਹਤਾ ਜੀਵਨ ਸ਼ੁਰੂ ਕਰਨ ਲਈ ਸਹਿਮਤ ਹੋਈਆਂ। 

ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਹੈਡਕੁਆਰਟਰ ਵਿੱਚ 19 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਹਰਰੀਤ ਕੌਰ ਕਾਲੇਕਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਦਵਿੰਦਰ ਕੁਮਾਰ ਗੁਪਤਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਵਤਾਰ ਸਿੰਘ ਬਾਰਦਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਸਿ਼ਖਾ ਗੋਇਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਦੀਪਿਕਾ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਜੀ.ਐਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਪਮੇਲਪ੍ਰੀਤ ਗਰੇਵਾਲ ਕਾਹਲ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ, ਸ੍ਰੀਮਤੀ ਰੁਚੀ ਸਵਪਨ ਸ਼ਰਮਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਵਿਸ਼ਵਾਜੋਤੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਪਪਨੀਤ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ) ਅਤੇ ਸ੍ਰੀ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲ, ਐਸ.ਏ.ਐਸ. ਨਗਰ ਵਲੋਂ ਕੀਤੀ ਗਈ। 
ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਕੋਵਿਡ ਨਿਯਮਾਂ ਦਾ ਸਖਤੀ ਨਾਲ ਪਾਲਣਾ ਕੀਤੀ ਗਈ। ਲੋਕ ਅਦਾਲਤ ਦੌਰਾਨ ਜਿਹੜੇ ਲੋਕ ਬਿਨਾਂ ਮਾਸਕ ਤੋਂ ਆਏ ਸਨ, ਨੂੰ ਐਂਟਰੀ ਗੇਟ ‘ਤੇ ਮਾਸਕ ਵੰਡੇ ਗਏ ਅਤੇ ਸਮਾਜਿਕ ਦੂਰੀ ਦਾ ਵੀ ਖਾਸ ਧਿਆਨ ਰੱਖਿਆ ਗਿਆ।

No comments:


Wikipedia

Search results

Powered By Blogger