SBP GROUP

SBP GROUP

Search This Blog

Total Pageviews

ਜ਼ਿਲ੍ਹਾ ਐਸ.ਏ.ਐਸ. ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਲਈ ਕਰੋਨਾ ਨੈਗਟਿਵ ਰਿਪੋਰਟ ਅਤੇ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਨਹੀਂ

 ਐਸ.ਏ.ਐਸ. ਨਗਰ,  08 ਜੁਲਾਈ : ਕਰੋਨਾ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਆਪਣੇ ਵੱਲੋਂ ਜਾਰੀ ਉਹ ਹੁਕਮ ਵਾਪਸ ਲਏ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਐਸਏਐਸ ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਦੀ ਕਰੋਨਾ ਨੈਗੇਟਿਵ ਰਿਪੋਰਟ ਜਾਂ ਕਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ ਦਾ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਸੀ।



ਨਵੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਐਸਏਐਸ ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਵੀ ਕਰੋਨਾ ਨੈਗੇਟਿਵ ਰਿਪੋਰਟ ਜਾਂ ਕਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ ਦਾ ਸਰਟੀਫਿਕੇਟ ਲਾਜ਼ਮੀ ਨਹੀਂ ਹੈ। 

ਜ਼ਿਕਰਯੋਗ ਹੈ ਕਿ ਇਹ ਛੋਟਾਂ ਡੋਮੈਸਟਿਕ ਫਲਾਈਟ ਰਾਹੀਂ ਆਉਣ ਵਾਲੇ ਆਉਣ ਵਾਲੇ ਮੁਸਾਫ਼ਰਾਂ 'ਤੇ ਲਾਗੂ ਹੋਣਗੀਆਂ ਭਾਰਤ ਕੌਮਾਂਤਰੀ ਫਲਾਈਟਾਂ ਰਾਹੀਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਇੰਨ-ਬਿੰਨ ਲਾਗੂ ਰਹਿਣਗੀਆਂ।

No comments:


Wikipedia

Search results

Powered By Blogger