ਐਸ.ਏ.ਐਸ. ਨਗਰ, 27 ਜੁਲਾਈ : ਜ਼ਿਲ੍ਹਾ ਅਤੇ ਸੈਸਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਆਰ.ਐਸ. ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਵਿਸ਼ੇਸ਼ ਤੌਰ ਉਤੇ ਬੱਚਿਆਂ ਦੇ ਮਾਮਲਿਆਂ ਨਾਲ ਨਜਿੱਠਣ ਵਾਲੇ ਪੁਲਿਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਜ਼ਿਲੇ੍ਹ ਦੇ ਸਮੂਹ ਪੁਲਿਸ ਸਟੇਸ਼ਨਾਂ ਦੇ ਜੁਵੇਨਾਈਲ ਪੁਲੀਸ ਅਫ਼ਸਰਾਂ ਨੇ ਭਾਗ ਗਿਆ।
ਸਿਖਲਾਈ ਸੈਸ਼ਨ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਵੀ ਕਿਸੇ ਨਾਬਾਲਗ ਦੀ ਕਿਸੇ ਕੇਸ ਵਿੱਚ ਪੁੱਛ-ਪੜਤਾਲ ਕਰਨੀ ਹੋਵੇ ਤਾਂ ਉਸ ਸਮੇਂ ਪੁਲਿਸ ਅਧਿਕਾਰੀ ਵਰਦੀ ਵਿੱਚ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਜੁਰਮ ਵਿੱਚ ਸ਼ਾਮਲ ਨਾਬਾਲਗ ਦੀ ਨਿੱਜੀ ਜਾਣਕਾਰੀ ਪ੍ਰੈੱਸ ਜਾਂ ਕਿਸੇ ਹੋਰ ਨੂੰ ਨਹੀਂ ਦਿੱਤੀ ਜਾ ਸਕਦੀ, ਜਿਸ ਦੀ ਦਫ਼ਾ 74 ਅਧੀਨ ਮਨਾਹੀ ਹੈ।
ਉਨ੍ਹਾਂ ਦੱਸਿਆ ਕਿ ਨਾਬਾਲਗ ਨੂੰ 24 ਘੰਟੇ ਦੇ ਅੰਦਰ-ਅੰਦਰ ਜੁਵੇਨਾਈਲ ਜਸਟਿਸ ਬੋਰਡ ਸਾਹਮਣੇ ਪੇਸ਼ ਕਰਨਾ ਜ਼ਰੂਰੀ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਾਬਾਲਗ ਦੇ ਕੇਸ ਵਿੱਚ ਪੜਤਾਲ ਕਾਨੂੰਨ ਅਨੁਸਾਰ ਨਿਰਧਾਰਤ ਸਮੇਂ ਅੰਦਰ ਪੂਰੀ ਹੋਣੀ ਚਾਹੀਦੀ ਹੈ। ਇਸ ਸਮੇਂ ਉਨ੍ਹਾਂ ਨਾਲ ਬਚਪਨ ਬਚਾਓ ਅੰਦੋਲਨ ਦੇ ਸਟੇਟ ਕੋਆਰਡੀਨੇਟਰ ਸ੍ਰੀ ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।
No comments:
Post a Comment