ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ 'ਤੇ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸਸਿ ਕਰ ਰਹੇ ਹਨ।
ਸਨੀਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖਲਿਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ ਆਪਣੀ ਹੀ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਸਹੀ ਭਾਅ ਲੈਣ ਲਈ ਸਾਂਤਮਈ ਅੰਦੋਲਨ ਕਰ ਰਹੇ ਹਨ, ਨਾ ਕਿ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜੀ ਕਰ ਰਹੇ ਹਨ।
ਭਗਵੰਤ ਮਾਨ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇਸ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਿਸਾਨੀ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋਸ ਮੜ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ 'ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸਸਿ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਵਿੱਚ ਲਾਏ ਹਨ। ਜੇ ਉਨਾਂ ਵਿਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜਰੂਰ ਕੀਤਾ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਂਤਮਈ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ ਬੁਲੰਦ ਕਰਦੀ ਰਹੀ ਹੈ। ਇਸੇ ਤਰ੍ਹਾਂ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ 'ਤੇ ਤਿੰਨਂੋ ਕਾਲੇ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।
No comments:
Post a Comment