ਐਸ.ਏ.ਐਸ. ਨਗਰ, 28 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਸਿੱਖਿਆ ਸੰਸਥਾਵਾਂ ਖੋਲ੍ਹਣ ਦੇ ਆਦੇਸ਼ ਮਗਰੋਂ ਸਰਕਾਰੀ ਆਈ.ਟੀ.ਆਈ. (ਇ) ਮੋਹਾਲੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਵਿੱਚ ਅੱਜ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਇਸ ਦੌਰਾਨ ਕਰੀਬ 150 ਲੋਕਾਂ ਨੂੰ ਕੋਵੀਸ਼ੀਲਡ ਦੀ ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਗਈ।
ਇਸ ਬਾਰੇ ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦਿੱਤੇ ਗਏ ਆਦੇਸ਼ ਦੀ ਪਾਲਣਾ ਹਿੱਤ ਸੰਸਥਾ ਦੇ ਸਟਾਫ਼ ਅਤੇ ਸਿਖਿਆਰਥੀਆਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣ ਲਈ ਸਾਰਥਿਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿਖਿਆਰਥੀਆਂ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਸਥਾ ਦਾ 100 ਪ੍ਰਤੀਸ਼ਤ ਸਟਾਫ਼ ਵੈਕਸੀਨੇਟ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਸਿਖਿਆਰਥੀਆਂ ਨੂੰ ਵੀ ਵੈਕਸੀਨੇਟ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਕੈਂਪ ਦੌਰਾਨ ਜੁੜੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਜੀਤੀ ਸਿੱਧੂ ਨੇ ਕਿਹਾ ਕਿ ਕਰੋਨਾ ਤੋਂ ਮੁਕਤੀ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕੁਦਰਤੀ ਕਰੋਪੀ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਅਤੇ ਕਾਰਜਸ਼ੀਲ ਹੋਣ ਦੀ ਲੋੜ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਬਿਮਾਰੀ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਦੀਪ ਸਿੰਘ ਬੇਦੀ, ਮਿਊਂਸਪਲ ਕੌਂਸਲਰ ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਜਸਪ੍ਰੀਤ ਸਿੰਘ ਗਿੱਲ, ਵਿਕਟਰ ਨਿਹੋਲਕਾ, ਅਜੀਤ ਸਿੰਘ ਲੌਂਗੀਆ, ਸੁਪਰਡੈਂਟ ਅਵਤਾਰ ਸਿੰਘ, ਗਰੁੱਪ ਇੰਸਟਰਕਟਰ ਸਤਨਾਮ ਸਿੰਘ, ਰਾਕੇਸ਼ ਕੁਮਾਰ, ਅਮਨਦੀਪ ਸ਼ਰਮਾ, ਉਪਾਸਨਾ ਅੱਤਰੀ, ਰੇਨੂੰ ਸ਼ਰਮਾ, ਸ਼ਵੀ ਗੋਇਲ, ਵਰਿੰਦਰਪਾਲ ਸਿੰਘ, ਕੁਮਾਰੀ ਇਸ਼ੂ ਰਾਜਪੂਤ ਅਤੇ ਕੁਮਾਰੀ ਗੁਰਵਿੰਦਰ ਕੌਰ ਹਾਜ਼ਰ ਸਨ।
No comments:
Post a Comment