SBP GROUP

SBP GROUP

Search This Blog

Total Pageviews

ਸ. ਗੁਲਜ਼ਾਰ ਸਿੰਘ ਜੀ ਦੇ ਭੋਗ ਮੌਕੇ ਰਣਜੀਤ ਸਿੰਘ ਗਿੱਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

 ਖਰੜ, 7 ਜੁਲਾਈ : ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਖਰੜ ਅੱਜ ਸਵ. ਗੁਲਜ਼ਾਰ ਸਿੰਘ ਜੀ ਦੇ ਭੋਗ ਸਮਾਗਮ ਵਿੱਚ ਪਿੰਡ ਮੁੰਡੀ ਖਰੜ, ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚੇ। ਉਨ੍ਹਾਂ ਸਵ. ਗੁਲਜ਼ਾਰ ਸਿੰਘ ਜੀ ਦੇ ਪੁੱਤਰ ਸ. ਬਲਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਗਿੱਲ ਨੇ ਕਿਹਾ ਕਿ ਸਵ. ਗੁਲਜ਼ਾਰ ਸਿੰਘ ਜੀ ਬੜੇ ਹੀ ਨੇਕ ਅਤੇ ਹਲੀਮੀ ਵਾਲੇ ਇਨਸਾਨ ਸਨ, ਇਸ ਤਰ੍ਹਾਂ ਉਨ੍ਹਾਂ ਦਾ ਦੁਨੀਆ ਤੋਂ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ ਸਗੋਂ ਸਾਡੇ ਸਭ ਲਈ ਬਹੁਤ ਘਾਟਾ ਹੈ। 


ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਸ. ਬਲਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਵ. ਗੁਲਜ਼ਾਰ ਸਿੰਘ ਜੀ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ 

ਇਸ ਮੌਕੇ ਸ. ਰਣਜੀਤ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਖਰੜ ਨਾਲ ਸ. ਚਰਨਜੀਤ ਸਿੰਘ ਕਾਲੇਵਾਲ ਜ਼ਿਲ੍ਹਾ ਪ੍ਰਧਾਨ ਐਸਜੀਪੀਸੀ ਮੋਹਾਲੀ, ਸ. ਬਲਕਾਰ ਸਿੰਘ ਬੱਬੂ ਐਮਸੀ ਵੀ ਹਾਜ਼ਰ ਰਹੇ।

No comments:


Wikipedia

Search results

Powered By Blogger