ਐਸ. ਏ. ਐਸ. ਨਗਰ, 02 ਜੁਲਾਈ :ਐਸ.ਐਸ.ਪੀ. ਸ. ਸਤਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਐਸ.ਪੀ.ਟਰੈਫਿਕ ਸ. ਗੁਰਜੋਤ ਸਿੰਘ ਕਲੇਰ, ਡੀ.ਐਸ.ਪੀ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਜਨਕ ਰਾਜ,ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੋਰਟ ਕੰਪਲੈਕਸ ਸੈਕਟਰ-76 ਆਰ. ਟੀ. ਏ ਵਿਭਾਗ ਵਿਖੇ ਚਲਾਣ ਕਢਵਾਉਣ ਆਏ ਆਮ ਲੋਕਾਂ ਅਤੇ ਵੱਖ-ਵੱਖ ਜੀਪ ਯੂਨੀਅਨ ਅਤੇ ਆਟੋ ਯੂਨੀਅਨ ਵਿਖੇ ਜਾ ਕੇ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਆਪਣੇ ਵਾਹਨ ਸੜਕ 'ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਵਾਹਨਾਂ 'ਤੇ ਰਿਫਲੈਕਟਿੰਗ ਟੇਪ ਵੀ ਲਗਾਈ ਗਈ। ਇਸ ਦੇ ਨਾਲ ਨਾਲ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਵੱਧ ਰਹੇ ਜੁਰਮਾਨਿਆਂ ਬਾਰੇ,
ਪਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਅੰਡਰ ਏਜ ਬੱਚਿਆਂ ਵੱਲੋਂ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ ਅਤੇ ਵਾਹਨਾਂ ਦੇ ਸਾਰੇ ਕਾਗਜ਼ਾਤ ਪੂਰੇ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਮਾਸਕ ਪਾਉ ਕਰੋਨਾ ਭਜਾਉ ਮੁਹਿੰਮ ਤਹਿਤ ਕਰੋਨਾ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ।


No comments:
Post a Comment