ਐਸ.ਏ.ਐਸ.ਨਗਰ,16 ਜੁਲਾਈ : ਕਿਸੇ ਵੀ ਸਮਾਜ ਦੀ ਤਰੱਕੀ ਵਿੱਚ ਅਧਿਆਪਕਾਂ ਦਾ ਰੋਲ ਸਭ ਤੋਂ ਅਹਿਮ ਹੁੰਦਾ ਹੈ। ਇਸ ਲਈ ਚੰਗੇ ਸਮਾਜ ਦੀ ਸਿਰਜਣਾ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਅਧਿਆਪਕ ਪੂਰੀ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।
ਇਨ੍ਹਾਂ ਦਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਖੁਦ, ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਤੇ ਅਧਿਆਪਕਾਂ ਨੇ ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਆਨਲਾਈਨ ਸ਼ਿਰਕਤ ਕੀਤੀ।
ਇਸ ਮੌਕੇ ਜਿੱਥੇ ਸ਼੍ਰੀਮਤੀ ਕੋਮਲ ਮਿੱਤਲ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ, ਉਥੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਦੇ ਸਹਿਯੋਗ ਨਾਲ ਲਾਂਚ ਕੀਤੇ ਆਨ ਲਾਈਨ ਟੀਚਰ ਟਰੇਨਿੰਗ ਮੌਡਿਊਲ ਬਾਰੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਕੀਰਤੀ, ਸ਼ਸ਼ੀ, ਏਕਤਾ ਅਤੇ ਸਰਬਜੀਤ ਕੌਰ ਨੇ ਜਿੱਥੇ ਉਨ੍ਹਾਂ ਦੀ ਅਧਿਆਪਕਾਂ ਵਜੋਂ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਸ਼ਿੱਦਤ ਨਾਲ ਨਿਭਾਉਣ ਦਾ ਅਹਿਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਅਤ ਕਰ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
No comments:
Post a Comment