SBP GROUP

SBP GROUP

Search This Blog

Total Pageviews

ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਆਪ ਨੇ ਕੀਤੀ ਨਿਖੇਧੀ

ਚੰਡੀਗੜ, 07 ਜੁਲਾਈ :ਆਮ ਆਦਮੀ ਪਾਰਟੀ ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲੀਸ ਵੱਲੋਂ ਕੀਤੀ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਚੇ ਅਧਿਆਪਕਾਂ 'ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾਰਾਂ, ਔਰਤਾਂ ਦੇ ਕੱਪੜੇ ਫਾੜਨਾ ਅਤੇ ਡਾਗਾਂ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 15 ਸਾਲਾਂ ਤੋਂ ਕੰਮ ਕਰੇ ਅਧਿਆਪਕ ਕੱਚੇ ਤੌਰ 'ਤੇ ਨਾਮਾਤਰ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜ਼ਬੂਰ ਹਨ। ਉਨਾਂ ਕਿਹਾ ਕਿ ਇਹ ਅਧਿਆਪਕ ਪੰਜਾਬ ਸਰਕਾਰ ਤੋਂ ਵਾਅਦੇ ਅਨੁਸਾਰ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਕੋਈ ਜ਼ੁਲਮ ਨਹੀਂ ਕਰ ਰਹੇ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਏਆਈਈ, ਐਸਟੀਆਰ ਅਤੇ ਹੋਰ ਕੱਚੇ ਅਧਿਆਪਕਾਂ ਨੇ ਆਪਣੇ ਜੀਵਨ ਦਾ ਲੰਮਾਂ ਸਮਾਂ ਸਰਕਾਰੀ ਸਕੂਲਾਂ ਵਿੱਚ ਸੇਵਾ ਕਰਦਿਆਂ ਗੁਜਾਰ ਦਿੱਤਾ ਹੈ ਅਤੇ ਉਨਾਂ ਨੂੰ ਮਾਤਰ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਤਨਖਾਹ ਵਜੋਂ ਮਿਲਦੇ ਹਨ। ਜੋ ਇੱਕ ਵਿਕਸਤ ਸੂਬੇ ਦੀ ਸਰਕਾਰ ਲਈ ਸ਼ਰਮ ਦੀ ਗੱਲ ਹੈ।


ਚੀਮਾ ਨੇ ਕਿਹਾ ਕਿ ਕੈਪਟਨ ਤੋਂ ਪਹਿਲਾਂ ਬਾਦਲਾਂ ਦੀ ਸਰਕਾਰ ਵੇਲੇ ਕੱਚੇ ਅਧਿਆਪਕਾਂ ਨੇ ਪੱਕੇ ਕਰਨ ਲਈ ਸੰਘਰਸ਼ ਕੀਤਾ ਸੀ ਅਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੇ ਧਰਨੇ ਵਿੱਚ ਆ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਹੁਣ ਕੈਪਟਨ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਥਾਂ ਅਧਿਆਪਕਾਂ 'ਤੇ ਅੱਤਿਆਚਾਰ ਕਰ ਰਹੀ ਹੈ। ਉਨਾਂ ਕਿਹਾ ਬਾਦਲਾਂ ਦੀ ਸਰਕਾਰ ਵੇਲੇ ਵੀ ਇਸੇ ਤਰਾਂ ਅਧਿਆਪਕਾਂ 'ਤੇ ਅੱਤਿਆਚਾਰ ਕੀਤੇ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ 'ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਖ਼ਤਮ ਕਰ ਦਿੱਤੀਆਂ ਹਨ। ਕਾਂਗਰਸ ਦੀ ਅੰਦਰੂਨੀ ਲੜਾਈ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਵਿੱਚ ਰੁਝੇ ਹੋਏ ਰਹਿੰਦੇ ਹਨ ਅਤੇ ਉਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲੀਸ ਅੱਤਿਆਚਾਰ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਗਾਂ ਮੰਨ ਕੇ ਉਨਾਂ ਨੂੰ ਪੱਕੇ ਕੀਤਾ ਜਾਵੇ।

No comments:


Wikipedia

Search results

Powered By Blogger